ਅੰਮ੍ਰਿਤਸਰ, 4 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸਾਲਾਨਾ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਅਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਚੰਗੀ ਸਿੱਖਿਆ ਲਈ ਆ ਰਹੇ ਸਾਲਾਨਾ ਇਮਤਿਹਾਨਾਂ ’ਚ ਇਮਾਨਦਾਰੀ ਨਾਲ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਦੀ ਇਹ ਪ੍ਰੰਪਰਾ ਹੈ ਕਿ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਵਿਦਿਆਰਥੀਆਂ ਦੀ ਸਫ਼ਲਤ ਪ੍ਰੀਖਿਆਵਾਂ ਸਬੰਧੀ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦਿਆਂ ਉਨ੍ਹਾਂ ਦੀ ਹਜ਼ੂਰੀ ’ਚ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਹਾਜ਼ਰ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚੇ ਦੀ ਰੁਚੀ ਮੁਤਾਬਿਕ ਪੜਾਈ ਅਤੇ ਖੇਡਾਂ ਅਪਨਾਉਣ ਸਬੰਧੀ ਸਹਿਯੋਗ ਦੇਣ ਦੀ ਗੱਲ ਕਹੀ।
ਸਕੂਲ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਉਣ ਉਪਰੰਤ ਉਚੇਚੇ ਤੌਰ ’ਤੇ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਅਰਦਾਸ ਦੀ ਮਹੱਤਤਾ ’ਤੇ ਚਾਨਣਾ ਪਾਇਆ।ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।
ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਦੇ ਨਾਲ ਬੋਲ-ਚਾਲ ਦੇ ਸਲੀਕੇ ਤੇ ਸੁਭਾਅ ਪ੍ਰਤੀ ਦੱਸਿਆ ਅਤੇ ਧਾਰਮਿਕ ਪੱਖੋਂ ਮਜ਼ਬੂਤ ਬਣਨ ’ਤੇ ਜ਼ੋਰ ਦਿੱਤਾ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਸਰਗਰਮੀਆਂ ਦਾ ਵੀ ਜ਼ਿਕਰ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਵਿੰਦਰ ਕੌਰ, ਅੰਡਰ ਸੈਕਟਰੀ ਡੀ.ਐਸ ਰਟੌਲ, ਪਵਨਦੀਪ, ਪਲਵਿੰਦਰ ਸਿੰਘ, ਵਿਸ਼ਾਲ, ਗੁਰਪ੍ਰੀਤ ਸਿੰਘ, ਨਰਵਿੰਦਰ ਸਿੰਘ, ਨਵਜੋਤ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …