Friday, July 11, 2025

ਭਗਤ ਰਵੀਦਾਸ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਨਗਰ ਕੀਰਤਨ ‘ਚ ਅਕਾਲ ਅਕੈਡਮੀ ਦੇ ਬੱਚਿਆਂ ਨੇ ਦਿਖਾਏ ਗਤਕੇ ਦੇ ਜੌਹਰ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਖਿੱਚੀਪੁਰ ਦੇ ਬੱਚਿਆਂ ਵਲੋਂ ਧੀਰੋਵਾਲ ਪਿੰਡ ਵਿੱਚ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼-ਪੁਰਬ `ਤੇ ਕੱਢੇ ਗਏ ਨਗਰ ਕੀਰਤਨ ਵਿੱਚ ਅਕਾਲ ਅਕੈਡਮੀ ਦੇ ਬੱਚਿਆਂ ਵਲੋਂ ਦਿਖਾਏ ਗਏ।ਅਕੈਡਮੀ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ।ਧਾਰਮਿਕ ਅਵਸਰਾਂ ‘ਤੇ ਸਕੂਲ ਵਲੋਂ ਹਮੇਸ਼ਾਂ ਹੀ ਵੱਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ ਅਤੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਿਆ ਜਾਂਦਾ ਹੈ।ਇਸ ਸਮੇਂ ਪਿੰਡ ਦੇ ਗੁਰਦਵਾਰਾ ਸਾਹਿਬ ਦੀ ਕਮੇਟੀ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸਿਰੋਪਾਓ ਸਾਹਿਬ ਨਾਲ ਸਨਮਾਨਿਤ ਕੀਤਾ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …