ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ
ਸਿਮਰਨਜੀਤ ਸਿੰਘ ਮਾਨ ਨੇ ਅੱਜ ਬਿਆਨ ਜਾਰੀ ਕਰਦਿਆਂ ਪਾਰਟੀ ਅਹੁੱਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ 5 ਫਰਵਰੀ ਨੂੰ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਗਤ ਰਵੀਦਾਸ ਜੀ ਨੇ ਲੋਕਾਂ ਨੂੰ ਜਾਤ-ਪਾਤ ਦੇ ਚੱਕਰਾਂ `ਚੋਂ ਕੱਢ ਕੇ ਉਨਾਂ ਨੂੰ ਆਪਣੀ ਬਾਣੀ ਨਾਲ ਵਾਹਿਗੁਰੂ ਦੇ ਰੰਗਾਂ ਵਿੱਚ ਰੰਗਿਆ।ਜਦੋਂ ਤੋਂ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਕੀਤੀ ਗਈ ਹੈ, ਅਸੀਂ ਉਨ੍ਹਾਂ ਦੀ ਬਾਣੀ ਨੂੰ ਗੁਰੂਆਂ ਦੀ ਬਾਣੀ ਦੀ ਤਰ੍ਹਾਂ ਹੀ ਸਮਝਦੇ ਹਾਂ।ਉਨਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ 5 ਫਰਵਰੀ ਨੂੰ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਘਰ-ਘਰ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਜਾਣ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media