Saturday, August 2, 2025
Breaking News

ਪਿਆਰ ਮੁਹੱਬਤਾਂ ਦੀ ਅਨੌਖੀ ਦਾਸਤਾਨ ਫਿਲਮ ‘ਕਲੀ ਜੋਟਾ’

ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਦਾ ਪੰਜਾਬੀ ਫ਼ਿਲਮ ‘ਕਲੀ ਜੋਟਾ’ ਵਿੱਚ ਅਦਾਕਾਰਾ ਨੀਰੂ ਬਾਜਵਾ ਨਾਲ ਰੁਮਾਂਟਿਕ ਕਿਰਦਾਰ ਹੈ।ਫ਼ਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੀ ਪਸੰਦ ਬਣ ਚੁੱਕੇ ਹਨ ਤੇ ਫ਼ਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ।ਜ਼ਿਕਰਯੋਗ ਹੈ ਕਿ ਸਤਿੰਦਰ ਸਰਤਾਜ ਦੀ ਇਹ ਫ਼ਿਲਮ ਉਸ ਦੀਆਂ ਪਹਿਲੀਆਂ ਫ਼ਿਲਮਾਂ ਤੋਂ ਬਹੁਤ ਹਟ ਕੇ ਹੈ। ਹਰਿੰਦਰ ਕੌਰ ਦੀ ਲਿਖੀ ਕਹਾਣੀ ‘ਤੇ ਬਣੀ ਇਹ ਸਮਾਜਿਕ ਮੱਦਿਆਂ ‘ਤੇ ਅਧਾਰਿਤ ਮਨੋਰੰਜ਼ਕ ਫ਼ਿਲਮ ਹੈ।ਇਸ ਫ਼ਿਲਮ ਵਿੱਚ ਨੀਰੂ ਬਾਜਵਾ ਨੇ ਰਾਬੀਆ ਨਾਂ ਦੀ ਕੁੜੀ ਦਾ ਕਿਰਦਾਰ ਨਿਭਾਇਆ ਹੈ, ਜੋ ਸਮਾਜ ਵਿੱਚ ਆਪਣੀ ਮਰਜ਼ੀ ਨਾਲ ਜਿੰਦਗੀ ਜਿਊਣਾ ਚਾਹੁੰਦੀ ਹੈ।ਕਾਮੇਡੀ ਵਰਗੇ ਚਾਲੂ ਵਿਸ਼ਿਆਂ ਤੋਂ ਬਿਲਕੁੱਲ ਵੱਖਰੇ ਵਿਸ਼ੇ ਦੀ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ ਨੇ ਦੀਦਾਰ ਨਾਂ ਦੇ ਛੈਲ ਛਬੀਲੇ ਗੱਭਰੂ ਦਾ ਕਿਰਦਾਰ ਨਿਭਾਇਆ ਹੈ।
ਇਸ ਫ਼ਿਲਮ ਦੇ ਗੀਤ ਵੀ ਬਹੁਤ ਵਧੀਆ ਹਨ ਜਿੰਨਾਂ ਨੂੰ ਸਤਿੰਦਰ ਸਰਤਾਜ, ਹਰਿੰਦਰ ਕੌਰ ਤੇ ਅੰਬਰ ਦੇ ਲਿਖੇ ਗੀਤਾਂ ਨੂੰ ਸਤਿੰਦਰ ਸਰਤਾਰ, ਸੁਨਿੱਧੀ ਚੌਹਾਨ ਤੇ ਰਜ਼ਾ ਹੀਰ ਨੇ ਗਾਇਆ ਹੈ।ਸੰਗੀਤ ਬੀਟ ਮਨਿਸਟਰ ਨੇ ਦਿੱਤਾ ਹੈ।ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ‘ਚ ਬਣੀ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ, ਨੀਰੂ ਬਾਜਵਾ, ਵਾਮਿਕਾ ਗੱਬੀ, ਪ੍ਰਿੰਸ ਕੰਵਲਜੀਤ ਸਿੰਘ, ਪ੍ਰਭ ਗਰੇਵਾਲ, ਹਰਫ਼ ਚੀਮਾ, ਨਿਕਿਤਾ ਗਰੋਵਰ, ਸੁਖਵਿੰਦਰ ਚਾਹਲ, ਸੁੱਖੀ ਚਾਹਲ, ਪ੍ਰਕਾਸ਼ ਗਾਧੂ, ਸੀ.ਜੇ ਸਿੰਘ ਤੇ ਸ਼ਮਿੰਦਰ ਵਿੱਕੀ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਹਰੇਕ ਕਲਾਕਾਰ ਨੇ ਆਪਣੇ ਕਿਰਦਾਰ ਨੂੰ ਪੂਰੀ ਰੂਹ ਨਾਲ ਨਿਭਾਇਆ ਹੈ।ਨਿਰਮਾਤਾ ਸੰਨੀ ਰਾਜ, ਅਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ ਥੀਟੇ ਦੀ ਯੂ.ਐਂਡ.ਆਈ ਫ਼ਿਲਮਜ਼ ਦੇ ਬੈਨਰ ਹੇਠ ਨੀਰੂ ਬਾਜਵਾ ਇੰਟਰਟੇਂਨਮੈਂਟ ਦੀ ਪੇਸ਼ਕਸ਼ ਇਹ ਫ਼ਿਲਮ 3 ਫਰਵਰੀ ਨੂੰ ਓਮ ਜੀ ਗਰੁੱਪ ਵਲੋਂ ਰਿਲੀਜ਼ ਕੀਤੀ ਗਈ ਹੈ।0502202307

ਹਰਜਿੰਦਰ ਸਿੰਘ ਜਵੰਦਾ
ਮੋ – 94638 28000

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …