Thursday, June 25, 2026

ਕੈਬਨਿਟ ਮੰਤਰੀ ਅਰੋੜਾ ਦੀ ਹਾਜ਼ਰੀ ‘ਚ ਪਰਮਿੰਦਰ ਕੌਰ ਬਰਾੜ ਨੇ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਵਜੋਂ ਸੰਭਾਲਿਆ ਅਹੁੱਦਾ

ਸੰਗਰੂਰ, 5 ਫਰਵਰੀ (ਜਗਸੀਰ ਲੌਂਗੋਵਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਬਣੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਵਲੋਂ ਆਪਣਾ ਅਹੁੱਦਾ ਸੰਭਾਲ ਲਿਆ ਗਿਆ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮੂਹ ਅਹੁੱਦੇਦਾਰਾਂ ਅਤੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੌਂਸਲ ਦੇ ਦਾਇਰੇ ਅਧੀਨ ਬਹੁ ਪੱਖੀ ਵਿਕਾਸ ਕਾਰਜ਼ ਕਰਵਾਉਣ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਲਈ ਲੌਂਗੋਵਾਲ ਵਿਖੇ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ ਤਾਂ ਜੋ ਕੰਮ ਪੱਖੋਂ ਮਿਸਾਲ ਕਾਇਮ ਹੋ ਸਕੇ।ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ ਅਤੇ ਇਸੇ ਲੜੀ ਤਹਿਤ ਪਿਛਲੇ 8 ਮਹੀਨਿਆਂ ਅੰਦਰ ਉਨ੍ਹਾਂ ਵਲੋਂ ਹਲਕਾ ਸੁਨਾਮ ਵਿਖੇ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਜੋਸ਼ੋ ਖਰੋਸ਼ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ 3.97 ਕਰੋੜ ਰੁਪਏ ਦੀ ਲਾਗਤ ਵਾਲੇ ਖੇਡ ਸਟੇਡੀਅਮ ਦੇ ਬਣਨ ਨਾਲ ਵੀ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲ ਲੌਂਗੋਵਾਲ ਲਈ 3.62 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ।ਇਸੇ ਤਰ੍ਹਾਂ ਲੌਂਗੋਵਾਲ ਵਿਖੇ ਹੀ 1.31 ਕਰੋੜ ਨਾਲ ਬੱਸ ਸਟੈਂਡ ਬਣੇਗਾ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ਦਾ ਕਾਇਆ ਕਲਪ ਹੋਵੇਗਾ।ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ 31 ਮਾਰਚ ਤੱਕ ਚਾਲੂ ਹੋ ਜਾਵੇਗਾ।
ਇਸ ਮੌਕੇ ਜਥੇ. ਉਦੈ ਸਿੰਘ, ਕਾਰਜ਼ਸਾਧਕ ਅਫ਼ਸਰ ਅੰਮ੍ਰਿਤ ਲਾਲ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕਰਮ ਸਿੰਘ ਬਰਾੜ, ਕੌੰਸਲਰ ਮੇਲ ਸਿੰਘ ਸੂਬੇਦਾਰ, ਕੌਂਸਲਰ ਸੁਸ਼ਮਾ ਰਾਣੀ, ਕੌਂਸਲਰ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਗੁਰਮੀਤ ਸਿੰਘ ਲੱਲੀ, ਬਲਵਿੰਦਰ ਸਿੰਘ ਐਮ.ਸੀ, ਬਲਵਿੰਦਰ ਸਿੰਘ ਸਰਪੰਚ, ਰਾਜ ਸਿੰਘ ਰਾਜੂ, ਸੁਖਪਾਲ ਸਿੰਘ ਤੋਚੀ, ਸੁੱਖ ਸਾਹੋਕੇ, ਸੁਖਪਾਲ ਸਿੰਘ ਬਾਜਵਾ, ਵਿੱਕੀ ਵਸ਼ਿਸ਼ਟ, ਸ਼ਿਸ਼ਨ ਪਾਲ ਗਰਗ, ਹਰਦੀਪ ਸਿੰਘ ਸਿਪੀ, ਭੀਮ ਦਾਸ, ਸੁਰਜੀਤ ਸਿੰਘ ਸੱਲ੍ਹਣ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਰਾਮ ਚਰਨ ਦਾਸ, ਗੁਰਜੰਟ ਖਾਨ, ਕਮਲ ਸ਼ਰਮਾ, ਬਲਕਾਰ ਸਿੰਘ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ ਹੌਲਦਾਰ, ਕਮਲ ਬਰਾੜ, ਅਮ੍ਰਿਤ ਲਾਲ ਸਿੰਗਲਾ, ਭੀਮ ਸੈਨ ਜੈਨ, ਰਾਮ ਗੋਪਾਲ ਜਿੰਦਲ, ਗਾਂਧੀ ਰਾਮ, ਅਵਤਾਰ ਸਿੰਘ ਦੁੱਲਟ, ਸੰਜੂ ਜਿੰਦਲ, ਜਗਦੇਵ ਸ਼ਰਮਾ ਵੀ ਹਾਜ਼ਰ ਸਨ।

 

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …