ਸੰਗਰੂਰ, 5 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਸ਼ਹੀਦਾਂ ਦੀ ਪਵਿੱਤਰ ਅਤੇ ਪਾਵਨ ਨਗਰੀ ਕਸਬਾ ਲੌਂਗੋਵਾਲ
ਵਿਖੇ ਉਤਸ਼ਾਹ ਨਾਲ ਮਨਾਇਆ ਗਿਆ।ਅੱਜ ਇੱਕ ਵਿਸ਼ਾਲ ਨਗਰ ਕੀਰਤਨ ਸਥਾਨਕ ਪੱਤੀ ਸੁਨਾਮੀ ਅੰਬੇਦਕਰ ਨਗਰ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਵਿੱਚ ਸ਼ੁਸ਼ੋਭਿਤ ਕੀਤਾ ਹੋਇਆ ਸੀ ਅਤੇ ਗੱਤਕਾ ਪਾਰਟੀਆਂ ਗੱਤਕੇ ਦੇ ਜੌਹਰ ਦਿਖਾ ਰਹੀਆਂ ਸਨ।ਬੈਂਡ-ਵਾਜਿਆਂ ਦੀ ਮਨਮੋਹਕ ਧੁੰਨਾਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ।ਨਗਰ ਕੀਰਤਨ ਦੇ ਅੱਗੇ-ਅੱਗੇ ਬੀਬੀਆਂ ਤੇ ਨੌਜਵਾਨਾਂ ਵਲੋਂ ਸਫ਼ਾਈ ਦੀ ਸੇਵਾ ਨਿਭਾਈ ਗਈ।ਢਾਡੀ ਤੇ ਕਵੀਸ਼ਰੀ ਜਥੇ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ `ਤੇ ਚਾਨਣਾ ਪਾਇਆ ਗਿਆ।ਕਸਬੇ ਦੇ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਸੰਗਤਾਂ ਲਈ ਚਾਹ, ਪਕੌੜਿਆਂ, ਬਿਸਕੁੱਟ, ਸਮੋਸੇ, ਲੱਡੂ, ਜਲੇਬੀਆਂ ਆਦਿ ਪ੍ਰਸਾਦਿ ਦੇ ਲੰਗਰ ਲਗਾਏ ਗਏ।ਦੇਰ ਸ਼ਾਮ ਨੂੰ ਇਹ ਨਗਰ ਕੀਰਤਨ ਵਾਪਸ ਅੰਬੇਦਕਰ ਨਗਰ ਦੀ ਧਰਮਸ਼ਾਲਾ ਵਿਖੇ ਪੁੱਜ ਕੇ ਸਮਾਪਤ ਹੋਇਆ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਇੰਚਾਰਜ ਬਾਬੂ ਰਜਿੰਦਰ ਦੀਪਾ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾਈ ਆਗੂ ਚਮਕੌਰ ਸਿੰਘ ਬੀਰ, ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗ ਗੁਰਮੇਲ ਸਿੰਘ ਚੋਟੀਆਂ, ਕੌਸਲਰ ਨਸੀਬ ਕੌਰ ਚੋਟੀਆਂ, ਕੌਸਲਰ ਗੁਰਮੀਤ ਸਿੰਘ ਲੱਲੀ, ਕੌਸ਼ਲਰ ਬਲਵਿੰਦਰ ਸਿੰਘ ਸਿੱਧੂ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ ਕੌਂਸਲਰ, ਜਸਪ੍ਰੀਤ ਕੌਰ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਬਲਜਿੰਦਰ ਕੌਰ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਸ਼ੁਕਰਪਾਲ ਸਿੰਘ, ਕੌਂਸਲਰ ਬਲਵਿੰਦਰ ਸਿੰਘ ਕਾਲਾ ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਆਪ ਦੇ ਸ਼ਹਿਰੀ ਪ੍ਰਧਾਨ ਸ਼ਿਸਨਪਾਲ ਗਰਗ ਸਕੂਲ ਮਨੈਜਮੈਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ, ਠੇਕੇਦਾਰ ਜਗਸੀਰ ਬਬਲਾ ਤੇ ਵੱਡੀ ਗਿਣਤੀ ‘ੱਚ ਸੰਗਤਾਂ ਮੌਜ਼ੂਦ ਸਨ।ਸਟੇਜ ਗੁਰਸੇਵਕ ਸਿੰਘ ਹੀਰਾ ਨੇ ਸੰਭਾਲੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media