ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ
ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਪ੍ਰੈਸ ਬਿਆਨ ‘ਚ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਕੀਮਤਾਂ ‘ਤੇ 90 ਪੈਸੇ ਪ੍ਰਤੀ ਲਿਟਰ ਸੈਸ ਲਗਾਉਣ ਦੇ ਕੀਤੇ ਫੈਸਲੇ ਨੰ ਲੋਕ ਵਿਰੋਧੀ ਫੈਸਲਾ ਦੱਸਿਆ ਹੈ।ਜਿਸ ਨਾਲ ਲੋਕਾਂ ‘ਤੇ ਆਰਥਿਕ ਬੋਝ ਹੋਰ ਵਧੇਗਾ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਫਰਕ ਹੈ।ਪੰਜਾਬ ਸਰਕਾਰ ਲੋਕਾਂ ਦੀ ਹਾਲਤ ਸੁਧਾਰਨ ਦੀ ਜਗ੍ਹਾ ਕਾਰਪੋਰੇਟ ਕੰਪਨੀਆਂ ਦੇ ਮੁਨਾਫ਼ੇ ਲਈ ਹਰ ਹੀਲਾ ਵਰਤ ਰਹੀ ਹੈ।ਇਸੇ ਦੌਰਾਨ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ, ਜਿਲਾ ਆਗੂ ਮੰਗਜੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਬਾਵਜ਼ੂਦ ਤੇਲ ਕੀਮਤਾਂ ਵਿੱਚ ਵਾਧਾ ਕਰਨਾ ਪੰਜਾਬ ਸਰਕਾਰ ਦੇ ਦੋਗਲੇ ਚਿਹਰੇ ਨੂੰ ਨੰਗਾ ਕਰਦਾ ਹੈ।ਆਗੂਆਂ ਨੇ ਮੰਗ ਕੀਤੀ ਕਿ ਤੇਲ ਕੀਮਤਾਂ ਵਿੱਚ ਕੀਤਾ ਵਾਧਾ ਰੱਦ ਕਰਕੇ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਨੂੰ ਪੈਟਰੋਲ ਡੀਜ਼ਲ ਸਸਤੇ ਰੇਟ ‘ਤੇ ਮੁੱਹਈਆ ਕਰਵਾਇਆ ਜਾਵੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media