Sunday, September 8, 2024

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ।ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …