ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆਈ.ਐਲ.ਸੀ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ।ਇਸ ਵਿੱਚ ਵਿਸੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ, ਬੱਬੀ ਭਲਵਾਨ, ਅਸ਼ੋਕ ਸ਼ਰਮਾ, ਸੁਰਿੰਦਰ ਚੌਧਰੀ, ਵਿਕਾਸ ਸੋਨੀ, ਸਤੀਸ਼ ਕੁਮਾਰ ਬੱਲੂ, ਜਸਵਿੰਦਰ ਸ਼ੇਰ ਗਿੱਲ, ਰਾਜਾ ਪੁਤਲੀਘਰ, ਬਿੱਟੂ ਇਸਲਾਮਾਬਾਦ, ਰਮਨ ਰੰਮੀ ਅਦਿ ਨੇਤਾਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਕੇ ਆਪਣੀ ਘਟੀਆ ਭੂਮਿਕਾ ਨਿਭਾਅ ਰਹੀ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ, ਇਸ ਨੇ ਦੇਸ਼ ਨੂੰ ਜੋੜਨ ਦਾ ਨਹੀਂ ਸਗੋਂ ਤੋੜਨ ਦਾ ਕੰਮ ਕੀਤਾ ਹੈ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਮਹਿਗਾਈ ਅਸਮਾਨ ਨੂੰ ਛੂਹ ਰਹੀ ਹੈ ਅਤੇ ਗਰੀਬ ਲੋਕ ਦੋ ਵਕਤ ਦੀ ਰੋਟੀ ਖਾਣ ਤੋਂ ਵੀ ਆਤੁਰ ਹੋਏ ਪਏ ਹਨ।ਮੋਦੀ ਸਰਕਾਰ ਸਰਮਾਏਦਾਰਾਂ ਦੇ ਇਸ਼ਾਰੇ ‘ਤੇ ਚੱਲ ਕੇ ਗਰੀਬ ਲੋਕਾਂ ਦਾ ਖੂਨ ਚੂਸ ਰਹੀ ਹੈ।ਪਰ ਹੁਣ ਦੇਸ਼ ਦੀ ਜਨਤਾ ਸਭ ਕੁੱਝ ਜਾਣ ਚੁੱਕੀ ਹੈ।ਹੁਣ ਉਹ ਦਿਨ ਦੂਰ ਨਹੀਂ ਜਦ ਦੇਸ਼ ਦੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾ ਕੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਾਉਣਗੇ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …