Friday, November 22, 2024

ਸਰਕਾਰ ਮੁਹੱਲਾ ਕਲੀਨਿਕਾਂ ‘ਤੇ ਕੇਂਦਰ ਦਾ ਪੈਸਾ ਲਾ ਕੇ ਫੰਡਾਂ ਦੀ ਕਰ ਰਹੀ ਹੈ ਦੁਰਵਰਤੋਂ – ਅਰਵਿੰਦ ਖੰਨਾ

ਕਿਹਾ, ਦਿੱਲੀ ਮਾਡਲ ਹੋਇਆ ਫੇਲ੍ਹ ਤਾਂ ਹੀ ਅਧਿਆਪਕਾਂ ਨੂੰ ਭੇਜਿਆ ਜਾ ਰਿਹੈ ਸਿੰਘਾਪੁਰ

ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਹੜਾ ਪੈਸਾ ਆਮ ਆਦਮੀ ਮੁਹੱਲਾ ਕਲੀਨਿਕਾਂ `ਤੇ ਲਾਇਆ ਜਾ ਰਿਹਾ ਹੈ, ਉਹ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ਲਈ ਭੇਜਿਆ ਗਿਆ ਸੀ।ਇਹ ਪ੍ਰਗਟਾਵਾ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਖੰਨਾ ਨੇ ਕਿਹਾ ਕਿ ਸਾਨੂੰ ਪਤਾ ਲੱਗਿਾ ਹੈ ਕਿ ਕੇਂਦਰ ਸਰਕਾਰ ਵਲੋਂ 350 ਕਰੋੜ ਦੇ ਪੰਜਾਬ ਦੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੇ ਅਪਗ੍ਰੇਡ ਲਈ ਭੇਜਿਆ ਗਿਆ ਸੀ।ਪਰ ਪੰਜਾਬ ਸਰਕਾਰ ਨੇ ਆਪਣੀ ਵਾਹ ਵਾਹ ਕਰਵਾਉਣ ਲਈ ਉਹ ਪੈਸਾ ਆਮ ਆਦਮੀ ਕਲੀਨਿਕਾਂ ‘ਤੇ ਖਰਚ ਕਰ ਦਿੱਤਾ।ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਇਸ ਪੈਸੇ ਨੂੰ ਲੈ ਕੇ ਕੇਂਦਰ ਵਲੋਂ ਕੋਈ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਖੰਨਾ ਨੇ ਕਿਹਾ ਕਿ ਇਹ ਮਹਿਜ ਡਰਾਮੇਬਾਜ਼ਾਂ ਦੀ ਸਰਕਾਰ ਹੈ, ਲੋਕਾਂ ਨੂੰ ਭਰਮ ਭੁਲੇਖਿਆਂ ਵਿੱਚ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਲੋਂ ਦਾਅਵੇ ਕੀਤੇ ਜਾ ਰਹੇ ਸਨ ਕਿ ਦਿੱਲੀ ਵਿਖੇ ਸਰਕਾਰੀ ਸਕੂਲ ਪੂਰੇ ਦੇਸ਼਼ ਲਈ ਮਾਡਲ ਬਣ ਗਏ ਹਨ ਅਤੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੋਕ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵੇਖਣ ਆਉਂਦੇ ਹਨ . ਖੰਨਾ ਨੇ ਕਿਹਾ ਕਿ ਜੇਕਰ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਏਨਾ ਉੱਚਾ ਹੈ ਤਾਂ ਭਗਵੰਤ ਮਾਨ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿੰਘਾਪੁਰ ਕਿਉਂ ਭੇਜਿਆ ਜਾ ਰਿਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਿਸੇ ਇੱਕ ਸੂਬੇ ਦਾ ਬਜ਼ਟ ਨਹੀਂ, ਸਗੋਂ ਸਮੁੱਚੇ ਦੇਸ਼ ਦਾ ਬਜ਼ਟ ਹੈ, ਜਿਸ ਵਿੱਚ ਹੋਰਨਾਂ ਰਾਜਾਂ ਨਾਲ ਪੰਜਾਬ ਦੇ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਅਰਵਿੰਦ ਖੰਨਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਉਨ੍ਹਾਂ ਬਜ਼ੁਰਗ ਕੈਦੀਆਂ ਦੀ ਰਿਹਾਈ ਦੇ ਹੱਕ ਵਿੱਚ ਹਨ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ।ਕੇਂਦਰ ਸਰਕਾਰ ਨੇ ਕੁੱਝ ਕੈਦੀਆਂ ਦੀ ਰਿਹਾਈ ਵੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਪੰਜਾਬ ਸਰਕਾਰ ਦੇ ਪਾਲੇ ਵਿੱਚ ਹੈ ਜਿੰਨੀ ਛੇਤੀ ਉਹ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਫਾਈਲ ਤਿਆਰ ਕਰਕੇ ਕੇਂਦਰ ਕੋਲ ਲੈ ਕੇ ਜਾਵੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …