ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਨਵੇਂ ਸੈਸ਼ਨ 2023-24 ਲਈ
ਸੰਤ ਬਾਬਾ ਇਕਬਾਲ ਸਿੰਘ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।ਸਕੂਲ਼ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਅਕਾਲ ਅਕੈਡਮੀ ਵਲੋਂ ਇਸ ਸਕੀਮ ਅਧੀਨ ਅੱਠਵੀਂ ਅਤੇ ਨੌਵੀਂ ਵਿੱਚ ਨਵੇਂ ਦਾਖਲਿਆਂ ਲਈ ਹੋਣਹਾਰ ਵਿਦਿਆਰਥੀਆਂ ਲਈ ਦਾਖਲਾ ਪ੍ਰੀਖਿਆ 12 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਅਕਾਲ ਅਕੈਡਮੀ ਰਟੋਲਾਂ ਵਿਖੇ ਲਈ ਜਾਵੇਗੀ।ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰੀਖਿਆ ਵਿਚੋਂ 70 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਯੋਗ ਵਿਦਿਆਰਥੀਆਂ ਨੂੰ 50 ਤੋਂ 100 ਪ੍ਰਤੀਸ਼ਤ ਤੱਕ ਦੀ ਟਿਊਸ਼ਨ ਫੀਸ ਵਿੱਚ ਰਿਆਇਤ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਦਾਖਲਾ ਲੈਣ ਲਈ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਸਕੇ ਭੈਣ ਭਰਾਵਾਂ ਲਈ ਵੀ ਫੀਸ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਜਾਂਦੀ ਹੈ।bਉਨ੍ਹਾਂ ਕਿਹਾ ਕਿ ਇਤਿਹਾਸ ਤੋਂ ਲਕਸ਼ਮੀ ਬਾਈ ਉਦਾਹਰਣ ਲੈਂਦਿਆਂ ਔਰਤਾਂ ਦੀ ਅਗਵਾਈ ਦੀ ਪਛਾਣ ਕਰਨਾ ਸਮਾਜ ਦਾ ਮੁਢਲਾ ਫਰਜ਼ ਹੈ।ਉਨ੍ਹਾਂ ਇਸ ਮੌਕੇ ਘਰੇਲੂ ਹਿੰਸਾ, ਮਨੋਵਿਗਿਆਨਕ ਮੁੱਦੇ ਅਤੇ ਜੈਂਟਰ ਮਸਲਿਆਂ `ਤੇ ਵਿਸਥਾਰ ਵਿਚ ਚਾਨਣਾ ਪਾਇਆ।
ਕੋਰਸ ਕੋਆਰਡੀਨੇਟਰ, ਡਾ. ਅਨੁਪਮ ਕੌਰ ਨੇ ਭਾਗ ਲੈਣ ਵਾਲਿਆਂ ਦਾ ਧੰਨਵਾਦ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media