ਧਰਦਿਓ ਸਰਦਾਰਾਂ ਦੀ ਪੰਚਾਇਤ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ
ਜੰਡਿਆਲਾ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ, ਸਿੱਖਿਆ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜ਼ੀਹੀ ਆਧਾਰ ’ਤੇ ਢੁੱਕਵੇਂ ਕਦਮ ਪੁੱਟੇ ਜਾ ਰਹੇ ਹਨ।ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਧਰਦਿਉ ਸਰਦਾਰਾਂ ਵਿਖੇ ਇਹ ਪ੍ਰਗਟਾਵਾ ਪੰਚਾਇਤ ਦਾ ਸਨਮਾਨ ਕਰਦੇ ਵਕਤ ਕੀਤਾ।ਅੱਜ ਪੰਚਾਇਤ ਨੇ ਸਰਪੰਚ ਰੁਪਿੰਦਰ ਕੌਰ ਸ਼ਾਹ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਡਟਵਾਂ ਸਾਥ ਦੇਣ ਦਾ ਐਲਾਨ ਕੀਤਾ।ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਾ, ਮੈਂਬਰ ਪੰਚਾਇਤ ਨਵਜੀਤ ਕੌਰ, ਗੁਰਬਿੰਦਰ ਸਿੰਘ, ਬਲਜੀਤ ਸਿੰਘ, ਸਾਹਿਬ ਸਿੰਘ, ਰਾਣਾ ਰੰਧਾਵਾ, ਜੈ ਦੇਵ ਸ਼ਾਹ ਅਤੇ ਜਸਬੀਰ ਸਿੰਘ ਰਿਖੀ ਸਮੇਤ 60 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਜਲੀ ਬਿਲਾਂ ਦੀ ਮੁਆਫ਼ੀ, ਸਰਕਾਰੀ ਮਹਿਕਮਿਆਂ ਵਿੱਚ ਭਰਤੀ, ਪੈਨਸ਼ਨ ਬਹਾਲੀ, ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ, ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਸਟਾਫ਼ ਦੀ ਸੁਰੱਖਿਆ ਅਤੇ ਦਵਾਈਆਂ ਦੀ ਉਪਲੱਬਧਤਾ ਵਰਗੇ ਵੱਡੇ ਕੰਮ ਕੀਤੇ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਟੀਚਾ ਮਿਥਿਆ ਗਿਆ ਹੈ ਕਿ ਅਗਲੇ ਇੱਕ ਦੋ ਵਰ੍ਹਿਆਂ ਅੰਦਰ ਸਾਰੇ ਟੈਸਟ ਤੇ ਸਾਰੀਆਂ ਦਵਾਈਆਂ ਹਸਪਤਾਲਾਂ ਅੰਦਰ ਹੀ ਮੁਫ਼ਤ ਉਪਲੱਬਧ ਹੋਣਗੀਆਂ।ਉਨ੍ਹਾਂ ਕਿਹਾ ਕਿ ਅੱਜ ਉਨਾਂ ਨੂੰ ਆਪਣੇ ਇਲਾਕੇ ਦੀ ਪੰਚਾਇਤ ‘ਤੇ ਮਾਣ ਹੈ, ਜਿਸ ਨੇ ਬਿਨਾ ਸ਼ਰਤ ਮੁੱਖ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।