ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਦੋ ਖਿਡਾਰਨਾਂ ਕਿਰਨਪ੍ਰੀਤ ਕੌਰ ਅਤੇ ਨਵਜੋਤ ਕੌਰ ਨਾ ਸਿਰਫ ਆਲ ਇੰਡੀਆ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ’ਚ ਚੁਣੀਆਂ ਗਈਆਂ, ਬਲਕਿ ਚਿਤਕਾਰਾ ਯੂਨੀਵਰਸਿਟੀ, ਐਚ.ਪੀ ਵਿਖੇ ਹੋਏ ਇਸ ਮੁਕਾਬਲੇ ’ਚ ਤੀਸਰਾ ਸਥਾਨ ਵੀ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੋਵਾਂ ਨੇ ਸਪੈਸ ਐਮ.ਜੀ ਯੂਨੀਵਰਸਿਟੀ, ਕੋਟਾਯਮ, ਕੇਰਲ ਵਿਖੇ ਆਯੋਜਿਤ ਆਲ ਇੰਡੀਆ ਇੰਟਰ ਯੂਨੀਵਰਸਿਟੀ ’ਚ ਵੀ ਭਾਗ ਲਿਆ ਅਤੇ ਖੇਲੋ ਇੰਡੀਆ ਇੰਟਰ ਯੂਨੀਵਰਸਿਟੀ ਲਈ ਵੀ ਕੁਆਲੀਫਾਈ ਕੀਤਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਲਜ ਦੀ ਰਗਬੀ ਟੀਮ ਨੇ ’ਵਰਸਿਟੀ ਵਲੋਂ ਕਰਵਾਏ ਗਏ ਰਗਬੀ ਇੰਟਰ ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦੀਆਂ ਦੋ ਰਗਬੀ ਖਿਡਾਰਣਾਂ ਬਲਜੀਤ ਕੌਰ ਅਤੇ ਨਵਜੋਤ ਕੌਰ ਨੇ ਵੀ ਕੇ.ਆਈ.ਆਈ.ਟੀ ਯੂਨੀਵਰਸਿਟੀ ਭੁਵਨੇਸ਼ਵਰ ਵਿਖੇ ਆਯੋਜਿਤ ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ ’ਚ ਵੀ ਹਿੱਸਾ ਲਿਆ।
ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਅਧਿਆਪਕਾਂ, ਕੋਚਾਂ ਅਤੇ ਖਿਡਾਰੀਆਂ ਦੀ ਆਪੋ-ਆਪਣੇ ਖੇਤਰਾਂ ’ਚ ਬੇਮਿਸਾਲ ਲਗਨ ਦੀ ਸ਼ਲਾਘਾ ਕੀਤੀ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …