Saturday, August 9, 2025
Breaking News

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਜ਼ਾਏ ਗਏ ਅਲੌਕਿਕ ਨਗਰ ਕੀਰਤਨ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਗੁਰੂ ਰਵੀਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰਾਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪਿੰਡ ਦੇ ਵੱਖ-ਵੱਖ ਪੜਾਵਾਂ ‘ਤੇ ਨਗਰ ਕੀਰਤਨ ਭਰਵਾਂ ਸਵਾਗਤ ਕੀਤਾ ਗਿਆ ਤੇ ਬੇਅੰਤ ਲੰਗਰ ਲਗਾਏ ਗਏ।ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਜਥਿਆਂ ਨੇ ਗੁਰੂ ਰਵੀਦਾਸ ਦੀ ਮਹਿਮਾ ਦਾ ਗੁਣਗਾਣ ਕੀਤਾ ਤੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ।
ਇਸ ਸਮੇਂ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਬੂਟਾ ਸਿੰਘ, ਭਾਈ ਅਮਰਿੰਦਰ ਸਿੰਘ ਤੇ ਕਰਮ ਸਿੰਘ, ਭੋਲਾ ਸਿੰਘ, ਮੇਜਰ ਸਿੰਘ, ਰਾਜ ਸਿੰਘ, ਭੋਲਾ ਸਿੰਘ, ਕਾਕਾ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਜੀਤੀ ਸਿੰਘ, ਕਮੇਟੀ ਮੈਂਬਰ
ਹਰਦੀਪ ਸਿੰਘ ਪ੍ਰਧਾਨ, ਕਾਲਾ ਸਿੰਘ, ਅਮਰੀਕ ਸਿੰਘ, ਸ਼ੇਰ ਸਿੰਘ, ਜਸਵੀਰ ਸਿੰਘ, ਹਰਜੀਤ ਸਿੰਘ ਪੰਚ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ, ਗੁਰਵਿੰਦਰ ਸਿੰਘ ਪਲੰਬਰ, ਸਤਿਗੁਰ ਸਿੰਘ, ਜਗਦੀਪ ਸਿੰਘ, ਬਲਵਿੰਦਰ ਸਿੰਘ, ਬੁਟਾ ਸਿੰਘ, ਲਾਡੀ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਦੀਆਂ ਸੰਗਤਾਂ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …