Friday, October 18, 2024

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 200 ਸ੍ਰੀ ਅਖੰਡ ਪਾਠਾਂ ਦਾ ਪ੍ਰਵਾਹ 2024 ਤੱਕ ਚੱਲੇਗਾ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ 200 ਅਖੰਡ ਪਾਠਾਂ ਦੀ ਲੜੀ ਅਰੰਭ ਕਰਨ ਦਾ ਗੁਰਮਤਾ ਕੀਤਾ।ਇਹ ਅਖੰਡ ਪਾਠਾਂ ਦਾ ਪ੍ਰਵਾਹ ਮਾਰਚ 2024 ਤੀਕ ਨਿਰੰਤਰ ਚੱਲੇਗਾ।
ਅੱਜ ਗੁੁਰਦੁਆਰਾ ਮਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਦੇ ਮੁਖੀਆਂ ਦੀ ਇਕੱਤਰਤਾ ਵਿੱਚ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਮੁਖੀ ਬੀਬੀਆਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਅਖੰਡ ਪਾਠਾਂ ਦੀ ਲੜੀ ਪ੍ਰਵਾਹ ਅਰੰਭ ਕਰਨ ਦਾ ਭਰੋਸਾ ਦਿੱਤਾ।ਬੀਬੀਆਂ ਨੇ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਰਤਨ ਨਿਰੰਤਰ ਚੱਲਦੇ ਰਹਿਣਗੇ।ਬੀਬੀਆਂ ਨੇ ਬਾਬਾ ਬਲਬੀਰ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲੇ ਸੈਟ ਭੇਟ ਕੀਤੇ।ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸਮੂਹ ਸਭਾ ਸੁਸਾਇਟੀਆਂ ਦਾ ਧੰਨਵਾਦ ਕੀਤਾ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਸੰਗਤਾਂ ਨਾਲ ਸਾਂਝੀ ਕੀਤੀ ਅਤੇ ਸਹਿਯੋਗ ਦੀ ਅਪੀਲ ਕੀਤੀ।
ਇਸ ਮੌਕੇ ਬਾਬਾ ਜੱਸਾ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁਖਾ, ਬਾਬਾ ਰਣਜੋਧ ਸਿੰਘ, ਬਾਬਾ ਦਲੇਰ ਸਿੰਘ, ਇੰਦਰਪਾਲ ਸਿੰਘ ਫੌਜੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਚਰਨ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …