Friday, October 18, 2024

ਗੁੜਗਾਓ, ਪਟੌਦੀਂ ਦੇ ਸਿੱਖਾਂ ਦੇ ਕਤਲੇਆਮ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ 9 ਫਰਵਰੀ ਨੂੰ – ਭਾਈ ਘੋਲੀਆ

ਅੰਮ੍ਰਿਤਸਰ, 7 ਫਰਵਾਰੀ (ਪੰਜਾਬ ਪੋਸਟ ਬਿਊਰੋ) – 1984 ‘ਚ ਹਰਿਆਣਾ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੇ ਸਮੇ ਤੋਂ ਕਾਨੂੰਨੀ ਲੜਾਈ ਲੜ ਰਹੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਹਰਿਆਣਾ ਦੇ ਗੁੜਗਾਓ ਅਤੇ ਪਟੌਦੀ ‘ਚ ਹੋਏ 47 ਸਿੱਖਾਂ ਦੇ ਕਤਲੇਆਮ ਸਮੇਤ 83 ਹੋਰ ਪੀੜਤਾਂ ਦੇ ਮਾਮਲਿਆ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੇ 133 ਮਾਮਲਿਆਂ ਦੀ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਸੁਣਵਾਈ 9 ਫਰਵਰੀ 2023 ਨੂੰ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹੋਂਦ ਚਿੱਲੜ੍ਹ ਵਿੱਚ 32 ਸਿੱਖਾਂ ਦੇ ਕਤਲੇਆਮ ਦੇ ਮਾਮਲੇ ਦੀ ਲੜਾਈ ਦੇ ਨਾਲ ਨਾਲ ਹੁਣ ਗੁੜਗਾਓ ਅਤੇ ਪਟੌਦੀ ‘ਚ ਹੋਏ 47 ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਇਹ ਕਾਨੂੰਨੀ ਚਾਰਾਜ਼ੋਈ ਰਾਹੀਂ ਮੁੱਦਾ ਚੁੱਕਿਆ ਹੈ।ਭਾਈ ਘੋਲੀਆ ਨੇ ਕਿਹਾ ਕਿ ਉਪਰੋਕਤ ਦੋਨੋ ਸ਼ਹਿਰ ਵਿੱਚ ਹੋਏ ਕਤਲੇਆਮ ਦੌਰਾਨ 297 ਸਿੱਖਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।ਜਿਸ ਦੌਰਾਨ 47 ਸਿੱਖਾਂ ਨੂੰ ਕਤਲ ਕਰਕੇ ਬਹੁਤ ਸਾਰੇ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ ਤੇ ਕਈ ਘਰ ਵੀ ਉਜਾੜ ਦਿੱਤੇ ਗਏ ਸਨ।
ਇਸ ਮੌਕੇ ਗੁਰਦੀਪ ਸਿੰਘ ਕੁਰਕਸ਼ੇਤਰ, ਲਖਵੀਰ ਸਿੰਘ ਰੰਡਿਆਲਾ, ਬਲਕਰਨ ਸਿੰਘ ਢਿੱਲੋਂ ਮੋਗਾ, ਜਸਵਿੰਦਰ ਸਿੰਘ ਦਾਤੇ ਵਾਲਾ, ਸੁਖਰਾਜ ਸਿੰਘ ਗੁਰਦਾਸਪੁਰ ਆਦਿ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …