Sunday, June 15, 2025
Breaking News

ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਇਤਿਹਾਸਕ ਸਰੋਵਰ ਦੀ ਕਾਰਸੇਵਾ ਆਰੰਭ

PPN1412201414

ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ) -ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬੰਦ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਇਤਿਹਾਸਕ ਸਰੋਵਰ ਦੀ ਕਾਰਸੇਵਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ।
ਅੱਜ ਸਵੇਰ ਤੋਂ ਹੀ ਗੁਰਦੁਆਰਾ ਸ੍ਰੀ ਬਿਬੇਕਸਰ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਭਾਈ ਸ਼ੌਕੀਨ ਸਿੰਘ, ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਜਗਜੀਤ ਸਿੰਘ ਦੇ ਰਾਗੀ ਜਥੇ ਅਤੇ ਬੀਬਾ ਸੁਪਰੀਤ ਕੌਰ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਨੇ ਕੀਤੀ ਅਤੇ ਪਾਵਨੁਪਵਿੱਤਰ ਹੁਕਾਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਉਪਰੰਤ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜ’ਥਿਆਂ ਵੱਲੋਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

PPN1412201415
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦਾ ਇਤਿਹਾਸ ਦੱਸਦੇ ਹੋਏ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਇਸ ਥਾਂ ਤੇ ਕੁਝ ਚਿਰ ਅਰਾਮ ਕਰਦੇ ਇਥੇ ਹੀ ਗੁਰੂ ਜੀ ਬਾਬਾ ਬੁੱਢਾ ਸਾਹਿਬ ਜੀ ਆਦਿਕ ਮੁਖੀ ਸਿੱਖਾਂ ਨਾਲ ਗਿਆਨ ਚਰਚਾ ਕਰਿਆ ਕਰਦੇ ਸਨ। ਸਤਿਗੁਰੂ ਜੀ ਨੇ ਮਿਤੀ 1865 ਬਿਕਰਮੀ ਵਿਚ ਆਪਣੇ ਹੱਥੀਂ ਸਰੋਵਰ ਦਾ ਟੱਕ ਲਾਇਆ ਅਤੇ ਨਾਂ ਬਿਬੇਕਸਰ ਰੱਖਿਆ। ਸਰੋਵਰ ਦੇ ਕਿਨਾਰੇ ਬਣੇ ਸੁੰਦਰ ਅਸਥਾਨ ਦਾ ਨਾਂ ਗੁਰਦੁਆਰਾ ਬਿਬੇਕਸਰ ਸਾਹਿਬ ਹੈ। ਇਥੇ ਇੱਕ ਕਰੀਰ ਦਾ ਰੁੱਖ ਹੈ, ਜਿਸ ਦੇ ਨਾਲ ਗੁਰੂ ਜੀ ਘੋੜਾ ਬੰਨ੍ਹਿਆਂ ਕਰਦੇ ਸਨ। ਇਸ ਦੇ ਦਰਸ਼ਨ ਇਸ਼ਨਾਨ ਕਰਨ ਨਾਲ ਬਿਬੇਕ ਗਿਆਨ ਦੀ ਪ੍ਰਾਪਤੀ ਹੁੰਦੀ ਹੈ।ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਜੀ ਨੰਦਗੜ੍ਹ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਨੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਵੱਖੁਵੱਖ ਅਸਥਾਨਾਂ ਤੇ ਕਰਵਾਈ ਜਾ ਰਹੀ ਕਾਰਸੇਵਾ ਦੀ ਪ੍ਰਸੰਸਾ ਕੀਤੀ। ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੇ ਸੰਗਤਾਂ ਨੂੰ ਸੰਬੌਧਨ ਕਰਦਿਆਂ ਕਿਹਾ ਕਿ ਮੈਂ ਧੰਨਤਾ ਯੋਗ ਹਾਂ ਕਿ ਮੈਨੂੰ ਗੁਰੂ ਘਰ ਦੀ ਸੇਵਾ ਕਰਨ ਦਾ ਸੁਭਾਗ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਬਿਬੇਕਸਰ ਦੀ ਸੇਵਾ ਵੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਸਦਕਾ ਸ਼ੋ੍ਰਮਣੀ ਕਮੇਟੀ ਵਲੋਂ ਮੈਨੂੰ ਸੌਂਪੀ ਗਈ ਹੈ ਉਹ ਸੰਤਾਂ ਮਹਾਂਪੁਰਸ਼ਾਂ, ਸਿੰਘ ਸਾਹਿਬਾਨ, ਮੈਂਬਰ ਸਾਹਿਬਾਨ ਅਤੇ ਸੰਗਤਾਂ ਦੇ ਸਹਿਯੋਗ ਅਤੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਕਿਰਪਾ ਸਦਕਾ ਇਕ ਦੋ ਦਿਨ੍ਹਾਂ ਵਿੱਚ ਪੂਰੀ ਹੋ ਜਾਵੇਗੀ ਤੇ ਅੱਗੋਂ ਵੀ ਮੈਨੂੰ ਜੋ ਹੁਕਮ ਹੋਵੇਗਾ ਉਹ ਮੈਂ ਸਿੱਖ ਪੰਥ ਦਾ ਨਿਮਾਣਾ ਸੇਵਾਦਾਰ ਹੋਣ ਦੇ ਨਾਤੇ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਸਮਾਗਮ ਵਿੱਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਸਿੰਘ ਸਾਹਿਬਾਨਾ, ਮੈਂਬਰ ਸਾਹਿਬਾਨ ਅਤੇ ਪਤਵੰਤੇ ਸੱਜਣਾ ਨੂੰ ਲੋਈਆਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਗਿਆਨੀ ਜਗਦੇਵ ਸਿੰਘ ਹੈਡ ਪ੍ਰਚਾਰਕ ਅਤੇ ਭਾਈ ਸਰਵਣ ਸਿੰਘ ਨੇ ਨਿਭਾਈ।
ਕਾਰਸੇਵਾ ਦਾ ਟੱਕ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਲਗਾਇਆ।
ਸਮਾਗਮ ਵਿੱਚ ਸ਼ਾਮਲ ਸੰਤ ਬਾਬਾ ਨਰਿੰਦਰ ਸਿੰਘ ਜੀ, ਸ੍ਰੀ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਪਿੰਦਰ ਸਿੰਘ ਜੀ ਬਟਾਲੇ ਵਾਲੇ, ਬਾਬਾ ਗੁਰਸੇਵਕ ਸਿੰਘ, ਬਾਬਾ ਸੱਜਣ ਸਿੰਘ, ਬਾਬਾ ਹਰਭਜਨ ਸਿੰਘ ਪਹਿਲਵਾਨ, ਬਾਬਾ ਅਵਤਾਰ ਸਿੰਘ ਬਿਧੀਚੰਦ, ਸੰਤ ਦਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਕਾਹਨ ਸਿੰਘ ਗੋਨਿਆਣਾ ਮੰਡੀ, ਸੰਤ ਹਰੀਦੇਵ ਸਿੰਘ ਈਸਾਪੁਰ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸਾਧ, ਬਾਬਾ ਗੁਰਨਾਮ ਸਿੰਘ ਭੂਰੀਵਾਲੇ, ਬਾਬਾ ਹਰੀ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਪੂਰਨ ਸਿੰਘ, ਭਾਈ ਗੁਰਚਰਨ ਸਿੰਘ ਅਰਦਾਸੀਆ, ਸ: ਰਜਿੰਦਰ ਸਿੰਘ ਮਹਿਤਾ ਮੈਂਬਰ ਅੰਤ੍ਰਿੰਗ ਕਮੇਟੀ, ਸ: ਮਗਵਿੰਦਰ ਸਿੰਘ ਖਾਪੜਖੇੜੀ, ਸ: ਬਾਵਾ ਸਿੰਘ ਗੁਮਾਨਪੁਰਾ, ਸ: ਹਰਜਾਪ ਸਿੰਘ ਸੁਲਤਾਨਵਿੰਡ ਤੇ ਸ: ਰਾਮ ਸਿੰਘ ਮੈਂਬਰ ਸ਼ੋ੍ਮਣੀ ਕਮੇਟੀ, ਸ: ਪ੍ਰਤਾਪ ਸਿੰਘ ਮੈਨੇਜਰ, ਸ: ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸ: ਬੇਅੰਤ ਸਿੰਘ ਅਨੰਦਪੁਰੀ ਤੇ ਸ: ਰਘਬੀਰ ਸਿੰਘ ਮੰਡ ਐਡੀ: ਮੈਨੇਜਰ, ਸ: ਇੰਦਰ ਮੋਹਣ ਸਿੰਘ ‘ਅਨਜਾਣ’, ਸ: ਜਤਿੰਦਰਪਾਲ ਸਿੰਘ ਤੇ ਸ: ਪਰਉਪਕਾਰ ਸਿੰਘ ਅਕਾਊਂਟੈਂਟ ਸ: ਰਾਮ ਸਿੰਘ ਸਾਬਕਾ ਮੀਤ ਸਕੱਤਰ, ਸ: ਅਵਤਾਰ ਸਿੰਘ ਟਰੱਕਾਂ ਵਾਲੇ, ਸ: ਅਮਰਬੀਰ ਸਿੰਘ ਢੋਟ ਅਤੇ ਭਾਰੀ ਗਿਣਤੀ ਵਿੱਚ ਸ਼ਾਮਲ ਸੰਗਤਾਂ ਨੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਹਿੱਸਾ ਲੈ ਕੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply