ਅੰਮ੍ਰਿਤਸਰ 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਹਰੀਪੁਰਾ ਇਸਲਾਮਾਬਾਦ ਮੰਡਲ ਦੇ ਪ੍ਰਧਾਨ ਪ੍ਰਦੀਪ ਸਰੀਨ ਨੂੰ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਬਦਲੇ ਹਲਕਾ ਇੰਚਾਰਜ ਡਾ: ਰਾਮ ਚਾਵਲਾ, ਸ਼ਹਿਰੀ ਉਪ ਪ੍ਰਧਾਨ ਸੰਜੀਵ ਖੋਸਲਾ, ਸੰਜੇ ਸ਼ਰਮਾ ਅਤੇ ਵੱਡੀ ਗਿਣਤੀ `ਚ ਹਾਜ਼ਰ ਪਾਰਟੀ ਵਰਕਰਾਂ ਵਲੋਂ ਫੁਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।ਪਾਰਟੀ ਦੇ ਸਾਬਕਾ ਪ੍ਰਧਾਨ ਵਰਿੰਦਰ ਭੱਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਪ੍ਰਦੀਪ ਸਰੀਨ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਬੜੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ।ਉਹਨਾਂ ਪਾਰਟੀ ਵਰਕਰਾਂ ਨੂੰ ਨਗਰ ਨਿਗਮ ਅਤੇ 2024 ਦੀਆਂ ਚੋਣਾਂ ਵਾਸਤੇ ਹੁਣ ਤੋਂ ਹੀ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਸਮਾਜ ਸੇਵਾ ਦੇ ਕੰਮ ਕਰਨ ਲਈ ਕਿਹਾ।
ਇਸ ਮੌਕੇ ਅਸ਼ੋਕ ਮਨਚੰਦਾ, ਜਤਿੰਦਰ ਪੱਪੀ, ਕੰਵਰ ਸਿੰਘ ਸਨੀ, ਲਵਿੰਦਰ ਬੰਟੀ, ਵਿਕਾਸ ਗਿੱਲ, ਰੋਮੀ ਚੋਪੜਾ, ਰੋਹਨ ਬਾਵਾ, ਵਿਕਰਮ ਭੱਲਾ, ਗੋਪਾਲ ਕ੍ਰਿਸ਼ਨ, ਸੁਨੀਲ ਸਹਿਗਲ, ਸੋਮਦੇਵ, ਰੀਟਾ, ਨੀਤੂ ਤੇ ਕਵਿਤਾ ਹਾਜ਼਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …