ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜ਼ੀਹੀ ਆਧਾਰ ’ਤੇ ਪੂਰਾ ਕਰਨ ਲਈ ਉਹ ਸਮੇਂ ਸਮੇਂ ’ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਕੇ ਬਕਾਇਆ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈ ਰਹੇ ਹਨ।ਇਸੇ ਲੜੀ ਤਹਿਤ ਗ੍ਰਾਮ ਪੰਚਾਇਤਾਂ ਨੂੰ ਵੀ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ 4.25 ਲੱਖ ਰੁਪਏ, ਗ੍ਰਾਮ ਪੰਚਾਇਤ ਬੰਗਾਵਾਲੀ ਨੂੰ 2 ਲੱਖ ਰੁਪਏ, ਗ੍ਰਾਮ ਪੰਚਾਇਤ ਭਿੰਡਰਾਂ ਨੂੰ 3 ਲੱਖ ਅਤੇ ਗ੍ਰਾਮ ਪੰਚਾਇਤ ਰੂਪਾਹੇੜੀ ਨੂੰ 2 ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਵਿਧਾਇਕਾ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਜਾਰੀ ਹੋਣ ਵਾਲੀ ਗਰਾਂਟ ਦੀ ਕਿਸੇ ਵੀ ਢੰਗ ਨਾਲ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੰਗਰੂਰ, ਮਨਦੀਪ ਰੂਪਾਹੇੜੀ, ਗੁਰਪਿਆਰ ਅਕੋਈ ਸਾਹਿਬ, ਹਰਜੀਤ ਕਲੌਦੀ, ਲਖਵਿੰਦਰ ਬੰਗਾਵਾਲੀ ਵੀ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …