Sunday, August 2, 2026

ਬਾਬਾ ਦੀਪ ਸਿੰਘ ਜੀ ਦੀਵਾਨ ਹਾਲ ਦਾ ਸ਼ੁਭਆਰੰਭ ਅੱਜ 9 ਫ਼ਰਵਰੀ ਨੂੰ

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਿਖੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੀ ਦੇਖ-ਰੇਖ ‘ਚ ਬਾਬਾ ਦੀਪ ਸਿੰਘ ਜੀ ਦੀਵਾਨ ਹਾਲ ਦਾ ਸ਼ੁਭਆਰੰਭ 9 ਫ਼ਰਵਰੀ ਦਿਨ ਵੀਰਵਾਰ ਨੂੰ ਕੀਤਾ ਜਾਵੇਗਾ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ।ਉਨਾਂ ਨੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖੀ ਦੇ ਪ੍ਰਚਾਰ ਦੇ ਨਾਲ-ਨਾਲ ਧਾਰਮਿਕ ਸਿੱਖਿਆ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।
ਇਸ ਮੌਕੇ ਮੈਨੇਜਰ ਪਰਮਜੀਤ ਸਿੰਘ, ਟਹਿਲ ਇੰਦਰ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਚਾਹਤ, ਦਲਬੀਰ ਸਿੰਘ, ਓਂਕਾਰ ਸਿੰਘ, ਡਾਕਟਰ ਖਾਲਸਾ, ਤਜਿੰਦਰ ਕੌਰ, ਰਣਦੀਪਕ ਕੋਰ, ਹਰਿੰਦਰ ਸਿੰਘ ਸੁਰਿੰਦਰਪਾਲ ਸਿੰਘ ਭੁਪਿੰਦਰ ਸਿੰਘ ਹੋਰ ਮੈਂਬਰ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …