Sunday, June 15, 2025
Breaking News

ਮਾਨ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੇਣ ਲਈ ਵਚਨਬੱਧ – ਡਾ. ਨਿੱਜ਼ਰ

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ‘ਤੇ ਰਾਜ ਸਰਕਾਰ ਖਰਚੇਗੀ 16 ਕਰੋੜ

ਅੰਮ੍ਰਿਤਸਰ 8 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ‘ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇੰਡੀਆ ਗੇਟ ਤੋਂ ਰੇਲਵੇ ਸਟੇਸਨ ਤੱਕ ਜੀ.ਟੀ ਰੋਡ ਦੀ ਰੀ-ਕੰਡੀਸ਼ਨਿੰਗ ਅਤੇ ਡਿਵੈਲਪਮੈਂਟ ਲਈ ਤਕਰੀਬਨ 15 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਤੋਂ ਇਲਾਵਾ ਸੁੰਦਰੀਕਰਨ ਲਈ ਸੀਮਿੰਟ ਆਧਾਰਿਤ ਪੇਂਟ ਨਾਲ ਪੁਲਾਂ ਦੀ ਪੇਂਟਿੰਗ ‘ਤੇ ਲਗਭਗ 48 ਲੱਖ ਰੁਪਏ ਖਰਚ ਕੀਤੇ ਜਾਣਗੇ।ਕਬੀਰ ਪਾਰਕ ਐਕਸਟੈਂਸਨ ਸਕੀਮ ਵਿੱਚ ਫੁੱਟਪਾਥ ਦੀ ਮੁਰੰਮਤ ਅਤੇ ਸੜਕ ਸੁਰੱਖਿਆ ਚਿੰਨ੍ਹ ਅਤੇ ਵਿਸ਼ੇਸ਼ਤਾਵਾਂ ਦੀ ਸਪਲਾਈ/ਨਿਰਮਾਣ ਲਈ ਕ੍ਰਮਵਾਰ 25 ਲੱਖ ਰੁਪਏ ਅਤੇ 49 ਲੱਖ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕੇਂਦਰ ਦੇ ਕਿਨਾਰਿਆਂ, ਕਰਬ ਸਟੋਨ, ਸਟਰੀਟ ਲਾਈਟ ਦੇ ਖੰਭਿਆਂ ਅਤੇ ਗੈਂਟਰੀਆਂ ਆਦਿ ਦੀ ਮੁਰੰਮਤ ਅਤੇ ਪੇਂਟਿੰਗ ਲਈ ਲਗਭਗ 49 ਲੱਖ ਰੁਪਏ ਖਰਚ ਕੀਤੇ ਜਾਣਗੇ।ਸਥਾਨਕ ਸਰਕਾਰਾਂ ਵਿਭਾਗ ਵਲੋਂ ਇਨ੍ਹਾਂ ਕੰਮਾਂ ਲਈ ਦਫਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਲਾਭ ਮਿਲੇਗਾ।
ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜ਼ੀਹ ਹੈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

 

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …