ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਦੇ ਖਿਡਾਰੀਆਂ ਨੇ ‘ਖੇਡਾਂ ਹਲਕਾ ਸੁਨਾਮ ਦੀਆਂ’ ਵਿੱਚ ਸ਼ਾਨਦਾਰ ਪ੍ਰਦਰਸ਼਼ਨ
ਕਰਦਿਆਂ ਰੱਸਾਕਸ਼ੀ ਸਬ ਜੂਨੀਅਰ ਗਰੁੱਪ ‘ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਅਤੇ ਟੀਮ ਇੰਚਾਰਜ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।ਮੁੱਖ ਅਧਿਆਪਕ ਗੁਰਭੇਜ ਸਿੰਘ ਨੇ ਦੱਸਿਆ ਕਿ ਟੀਮ ਇੰਚਾਰਜ ਕੰਵਲਜੀਤ ਸਿੰਘ ਅਤੇ ਜਗਤਾਰ ਸਿੰਘ ਦੀ ਅਣਥੱਕ ਮਿਹਨਤ ਸਦਕਾ ਖਿਡਾਰੀਆਂ ਅਰਮਾਨ ਸਿੰਘ, ਮਨਪ੍ਰੀਤ ਸਿੰਘ, ਕਰਨਪ੍ਰੀਤ ਸਿੰਘ, ਗੁਰਜਾਪ ਸਿੰਘ, ਦਿਲਬਾਗ ਸਿੰਘ, ਅਰਸ਼ਦੀਪ ਸਿੰਘ, ਜਸਪ੍ਰੀਤ ਸਿੰਘ, ਰਮਨਪ੍ਰੀਤ ਸਿੰਘ ਅਤੇ ਮਨੀ ਸਿੰਘ ਤੇ ਅਧਾਰਿਤ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸ਼ੇਰੋਂ ਦੇ ਖਿਡਾਰੀ ਤੀਜ਼ਾ ਸਥਾਨ ਪ੍ਰਾਪਤ ਕਰਕੇ ਟਰਾਫ਼ੀ, ਪ੍ਰਮਾਣ ਪੱਤਰ ਅਤੇ ਨਗਦ ਰਾਸ਼ੀ ਦੇ ਹੱਕਦਾਰ ਬਣੇ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media