Wednesday, October 22, 2025
Breaking News

ਬੋਧੀ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਸੰਸਥਾ ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਕਲਾਵਤੀ ਦੀ ਅਗਵਾਈ ਹੇਠ ਸਲਾਨਾ ਸਮਾਗਮ ‘ਸੰਸਕਾਰ 2023’ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਏ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਦਕਿ ਮੋਹਨਾ ਕ੍ਰਿਸ਼ਨਾ ਰਜਿਸਟਾਰ ਸਲਾਇਟ ਤੇ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਵਿਸ਼ੇਸ ਮਹਿਮਾਨ ਤੌਰ ਤੇ ਮੌਜ਼ੂਦ ਰਹੇ।ਮੁੱਖ ਮਹਿਮਾਨ ਅਮਨ ਅਰੋੜਾ ਨੇ ਅਕੈਡਮਿਕ ਸਸ਼ਨ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਆਪ ਦੇ ਨੌਜਵਾਨ ਆਗੂ ਕਮਲ ਬਰਾੜ, ਕੌਸ਼ਲਰ ਮੇਲਾ ਸਿੰਘ ਸੂਬੇਦਾਰ, ਪਿੰਡ ਢੱਡਰੀਆਂ ਦੇ ਸਰਪੰਚ ਗੁਰਚਰਨ ਸਿੰਘ ਚੰਨਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਲੌਂਗੋਵਾਲ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ ਵਿਦਿਆਰਥੀਆਂ ਦੇ ਮਾਪੇ ਸਹਿਬਾਨ ਤੇ ਸਮੁਹ ਸਕੂਲ ਸਟਾਫ ਮੈਂਬਰ ਵੀ ਮੌਜ਼ੂਦ ਰਹੇ।ਸਕੂਲ ਪ੍ਰਬੰਧਕ ਉਨੀ ਕ੍ਰਿਸ਼ਨਾ ਨੇ ਸਮਾਗਮ ਵਿੱਚ ਆਏ ਲੋਕਾਂ ਦਾ ਧੰਨਵਾਦ ਕੀਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …