19 ਫਰਵਰੀ ਨੂੰ ਮੋਹਾਲੀ ਦਿੱਤੇ ਜਾ ਰਹੇ ਪੰਜਾਬ ਪੱਧਰੀ ਧਰਨੇ ‘ਚ ਹੋਣਗੇ ਸ਼ਾਮਲ – ਸਿਕੰਦਰ ਸਿੰਘ
ਸਮਰਾਲਾ, 10 ਫਰਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ ਤੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੰਪਲੇਂਟ ਸੈਂਟਰ ਖੰਨਾ ਰੋਡ ਵਿਖੇ ਅਰਥੀ ਫੂਕ ਮੁਜ਼ਾਹਰਾ ਕਰਨ ਉਪਰੰਤ ਵਿਸ਼ਾਲ ਧਰਨਾ ਦਿੱਤਾ ਗਿਆ।ਸਭ ਤੋਂ ਪਹਿਲਾਂ ਵਿਛੜ ਗਏ ਮੈਂਬਰ ਜਿਨ੍ਹਾਂ ‘ਚ ਅੰਮ੍ਰਿਤ ਸਰੂਪ ਫੋਰਮੈਨ ਸਮਰਾਲਾ, ਰਣਜੀਤ ਕੌਰ ਪਤਨੀ ਰਾਮ ਕ੍ਰਿਸ਼ਨ ਘੁਲਾਲ, ਸ਼ਾਂਤੀ ਦੇਵੀ ਪਤਨੀ ਬਚਨ ਲਾਲ ਮਾਲੀ ਨੀਲੋਂ, ਮਹਿੰਦਰ ਕੌਰ ਪਤਨੀ ਜਰਨੈਲ ਸਿੰਘ ਸ਼ਮਸ਼ਪੁਰ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਜ਼ਲੀ ਦਿੱਤੀ ਗਈ ।
ਸਕੱਤਰ ਇੰਜੀ. ਜੁਗਲ ਕਿਸ਼ੋਰ ਸਾਹਨੀ ਨੇ ਦੱਸਿਆ ਕਿ ਮੈਨੇਜਮੈਂਟ ਵਲੋਂ ਲੰਮੇ ਸਮੇਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਟਾਲਾ ਵੱਟਿਆ ਜਾ ਰਿਹਾ ਅਤੇ ਸਮਝੌਤੇ ਕਰਕੇ ਵੀ ਲਾਗੂ ਨਹੀਂ ਕੀਤੇ ਜਾ ਰਹੇ।ਧਰਨੇ ਵਿੱਚ ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪੇਅ ਸਕੇਲ 01-01-2016 ਤੋਂ ਪਹਿਲਾਂ ਰਟਾਇਰ ਹੋਏ ਪੈਸ਼ਨਰਾਂ ਦੇ ਪੇ ਸਕੇਲ 2.59 ਪ੍ਰਤੀਸ਼ਤ ਰਾਹੀ ਸੋਧੇ ਜਾਣ, 23 ਸਾਲਾ ਸਕੇਲ ਦਿੱਤਾ ਜਾਵੇ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕੀਤੀ ਜਾਵੇ।ਮੈਡੀਕਲ ਭੱਤਾ ਘੱਟੋ ਘੱਟ 2500 ਰੁਪਏ ਕੀਤਾ ਜਾਵੇ। ਬਿਜਲੀ ਵਰਤੋਂ ਦੀ ਰਿਆਇਤ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਵੀ ਜਾਰੀ ਕੀਤਾ ਜਾਵੇ।ਸਿਕੰਦਰ ਸਿੰਘ ਪ੍ਰਧਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ 7 ਮਾਰਚ ਨੂੰ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਅਤੇ ਮੈਨੇਜਮੈਂਟ ਖਿਲਾਫ ਪਟਿਆਲਾ ਹੈਡ ਆਫਿਸ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ/ਪਾਵਰਕਾਮ ਮੈਨੇਮੈਂਟ ਦੀ ਹੋਵੇਗੀ।ਇਸ ਤੋਂ ਇਲਾਵਾ ਪੰਜਾਬ ਦੇ ਪੈਨਸ਼ਨਰਾਂ ਨਾਲ ਸਾਂਝਾ ਸੰਘਰਸ਼ ਮੋਰਚਾ 19 ਫਰਵਰੀ ਨੂੰ ਮੋਹਾਲੀ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿੱਚ ਵੀ ਸ਼ਮੂਲੀਅਤ ਕਰਨਗੇ।
ਰੋਸ ਮੁਜ਼ਾਹਰੇ ਵਿੱਚ ਉਪਰੋਕਤ ਤੋਂ ਇਲਾਵਾ ਹਰਪਾਲ ਸਿੰਘ ਸਿਹਾਲਾ, ਮਹੇਸ਼ ਕੁਮਾਰ ਖਮਾਣੋਂ, ਅਸ਼ੋਕ ਕੁਮਾਰ ਖਮਾਣੋਂ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਅਮਰਜੀਤ ਸਿੰਘ ਮਾਛੀਵਾੜਾ, ਮਾ. ਕੁਲਵੰਤ ਤਰਕ, ਰਾਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ., ਦਰਸ਼ਨ ਸਿੰਘ ਕੋਟਾਲਾ, ਅਮਰੀਕ ਸਿੰਘ ਮੁਸ਼ਕਾਬਾਦ, ਪ੍ਰੇਮ ਚੰਦ ਭਲਾਲੋਕ, ਇੰਜੀ. ਦਰਸ਼ਨ ਸਿੰਘ ਖਜ਼ਾਨਚੀ, ਸੰਗਤ ਸਿੰਘ ਸੇਖੋਂ, ਪ੍ਰੇਮ ਕੁਮਾਰ ਸਮਰਾਲਾ, ਭੁਪਿੰਦਰਪਾਲ ਚਹਿਲਾਂ, ਇੰਜੀ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ. ਆਦਿ ਨੇ ਸੰਬੋਧਨ ਕਰਦਿਆਂ ਹੋਇਆਂ ਅਰਥੀ ਨੂੰ ਲਾਂਬੂ ਲਾਇਆ ਅਤੇ ਮੈਨੇਜਮੈਂਟ/ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਸਿਕੰਦਰ ਸਿੰਘ ਮੰਡਲ ਪ੍ਰਧਾਨ ਵਲੋਂ ਮੁਜ਼ਾਹਰੇ ਵਿੱਚ ਸ਼ਾਮਲ ਮੈਂਬਾਰਾਂ ਦਾ ਧੰਨਵਾਦ ਕੀਤਾ ਗਿਆ।ਸਟੇਜ ਸਕੱਤਰ ਦੀ ਭੂਮਿਕਾ ਇੰਜੀ. ਸ਼ੁਗਲ ਕਿਸ਼ੋਰ ਸਾਹਨੀ ਦੁਆਰਾ ਬਾਖੂਬੀ ਨਿਭਾਈ ਗਈ।