Saturday, June 28, 2025
Breaking News

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅਗਾਜ਼ 14 ਨੂੰ

80 ਦੇ ਕਰੀਬ ਪ੍ਰਕਾਸ਼ਕ ਅਤੇ 100 ਤੋਂ ਵਧੇਰੇ ਉਘੀਆਂ ਸਾਹਿਤਕ ਸਖ਼ਸ਼ੀਅਤਾਂ ਕਰਨਗੀਆਂ ਸ਼ਮੂਲੀਅਤ – ਡਾ. ਮਹਿਲ ਸਿੰਘ

ਅੰਮ੍ਰਿਤਸਰ, 11 ਫਰਵਰੀ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 14 ਤੋਂ 18 ਫਰਵਰੀ ਤੱਕ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2023’ ਕਰਵਾਇਆ ਜਾ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆਾ ਕਿ ਕਾਲਜ ਵਿਖੇ ਹਰ ਸਾਲ ਹੋਣ ਵਾਲਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਸਮੁੱਚੇ ਪੰਜਾਬੀਆਂ ਲਈ ਵਿਸ਼ੇਸ਼ ਆਕਰਸ਼ ਅਤੇ ਖਿੱਚ ਦਾ ਕੇਂਦਰ ਬਣ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਮੇਲੇ ਦੇ ਉਦਘਾਟਨੀ ਸਮਾਗਮ ਦੇ ਮੁੱਖ ਮਹਿਮਾਨ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਅਤੇ ਡਾ. ਸੁਰਜੀਤ ਪਾਤਰ ਚੇਅਰਪਰਸਨ ਪੰਜਾਬ ਕਲਾ ਪਰਿਸ਼ਦ ਹੋਣਗੇ।ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਰਨਗੇ।ਸਮਾਗਮ ਦੇ ਵਿਸ਼ੇਸ਼ ਮਹਿਮਾਨ ਨਾਮਵਰ ਪੰਜਾਬੀ ਗਾਇਕ ਬੀਰ ਸਿੰਘ, ਜਦਕਿ ਡਾ. ਲਖਵਿੰਦਰ ਜੌਹਲ, ਡਾ. ਜੋਗਰਾਜ ਸਿੰਘ, ਕੇਵਲ ਧਾਲੀਵਾਲ ਅਤੇ ਹਰਮਿੰਦਰ ਸਿੰਘ ਸੰਧੂ ਜੀ.ਐਮ ਵੇਰਕਾ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ।
ਇਸ ਸਮਾਗਮ ਦੌਰਾਨ ਕਾਲਜ ਦਾ ਖੋਜ ਰਸਾਲਾ ‘ਸੰਵਾਦ’ ਕਾਲਜ ਬਾਰੇ ਕੌਫੀਟੇਬਲ ਪੁਸਤਕ ‘ਬੀਕਨ ਆਫ ਲਾਈਟ’, ਹਰਭਜਨ ਸਿੰਘ ਚੀਮਾ ਦੀ ਪੁਸਤਕ ‘ਮਹਾਰਾਜਾ ਰਣਜੀਤ ਸਿੰਘ ਸਿੱਖ ਰਾਜ ਦੀਆਂ ਬਾਤਾਂ’, ਡਾ. ਹਰਦੇਵ ਸਿੰਘ ਪੁਸਤਕ ‘ਭਾਈ ਨੰਦ ਲਾਲ ਦੀਆਂ ਰਚਨਾਵਾਂ ਅਤੇ ਸਿੱਖ ਫਲਸਫਾ’ ਅਤੇ ਡਾ. ਅਜੈਪਾਲ ਸਿੰਘ ਢਿੱਲੋਂ ਦੀ ਪੁਸਤਕ ‘ਅਜਮਲ’ ਰਲੀਜ਼ ਕੀਤੀਆਂ ਜਾਣਗੀਆਂ।14 ਫਰਵਰੀ ਨੂੰ ਬਾਅਦ ਦੁਪਹਿਰ ਬੀਰ ਸਿੰਘ ਦੀ ਗਾਇਕੀ ਤੋਂ ਇਲਾਵਾ ਪੰਜਾਬ ਦੇ ਨਾਮਵਰ ਸ਼ਾਇਰ ਆਪਣੀ ਸ਼ਾਇਰੀ ਨਾਲ ਹਾਜ਼ਰ ਸਰੋਤਿਆਂ ਨੂੰ ਸਰਸ਼ਾਰ ਕਰਨਗੇ ਅਤੇ ਆਖੀਰ ‘ਚ ਖ਼ਾਲਸਾ ਕਾਲਜ ਦਾ ਭੰਗੜਾ ਅਤੇ ਗਿੱਧਾ ਦਰਸ਼ਕਾਂ ਦਾ ਮਨੋਰੰਜਨ ਕਰੇਗਾ।
ਇਸ ਸਾਹਿਤ ਮੇਲੇ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿਇਸ ਪੁਸਤਕ ਮੇਲੇ ਵਿਚ 80 ਦੇ ਕਰੀਬ ਪ੍ਰਕਾਸ਼ਕ ਤੇ ਪੁਸਤਕ ਵਿਕਰੇਤਾ ਭਾਗ ਲੈਣਗੇ ਅਤੇ ਪੁਸਤਕਾਂ ਤੇ 50% ਤੱਕ ਭਾਰੀ ਛੋਟ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ ਕੁਲਦੀਪ ਸਿੰਘ ਢਿਲੋਂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਅਮਨਦੀਪ ਕੌਰ ਥਿੰਦ, ਡਾ. ਗੁਰਸ਼ਿੰਦਰ ਕੌਰ, ਡਾ. ਰਜਨੀਸ਼ ਕੌਰ, ਡਾ. ਚਿਰਜੀਵਨ ਕੌਰ, ਡਾ. ਨਵਜੋਤ ਕੌਰ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …