ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ)- ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੇ ਮਨਾਏ ਜਾ ਰਹੇ ਜਨਮ ਦਿਹਾੜੇ ਦੇ ਸਮਾਗਮ ਵਿੱਚ ਭਾਗ ਲੈਣ ਲਈ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਕਰੀਬ 30 ਬੱਸਾਂ ਦਾ ਕਾਫਲਾ ਜਾਵੇਗਾ।ਸ਼਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਪਾਰਟੀ ਦੇ ਸੰਗਰੂਰ ਦਫਤਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸੰਤ ਭਿੰਡਰਾਂਵਾਲੇ ਸਿੱਖ ਕੌਮ ਦੇ ਮਹਾਨ ਯੋਧੇ ਸਨ, ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਨੂੰ ਹੱਕ ਦਿਵਾਉਣ ਲਈ ਪੂਰਾ ਜੀਵਨ ਸੰਘਰਸ਼ ਕੀਤਾ।ਉਨਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੇ ਜਨਮ ਦਿਹਾੜੇ ਦੇ ਸਮਾਗਮ ਵਿੱਚ ਪੰਜਾਬ, ਹਰਿਆਣਾ, ਜੰਮੂ ਸਮੇਤ ਦੂਰ-ਦੁਰਾਡੇ ਤੋਂ ਸੰਗਤ ਹੁੰਮ-ਹੁੰਮਾ ਕੇ ਪੁੱਜੇਗੀ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …