ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਅੱਜ ਹਲਕਾ ਸੰਗਰੂਰ ਦੀਆਂ 7 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ
ਗਰਾਂਟਾਂ ਜਾਰੀ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜ਼ੀਹੀ ਆਧਾਰ ’ਤੇ ਪੂਰਾ ਕਰਨ ਲਈ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਮੌਕੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ ਤਰਲ ਵੇਸਟ ਮੈਨੇਜਮੈਂਟ ਲਈ 9 ਲੱਖ ਰੁਪਏ, ਗ੍ਰਾਮ ਪੰਚਾਇਤ ਫ਼ਤਹਿਗੜ੍ਹ ਛੰਨਾ ਨੂੰ ਆਧੁਨਿਕੀਕਰਨ ਤੇ ਸੁਧਾਰ ਸਕੀਮ ਅਧੀਨ 4.60 ਲੱਖ ਰੁਪਏ, ਗ੍ਰਾਮ ਪੰਚਾਇਤ ਬਾਲੀਆਂ ਨੂੰ ਸੋਲਰ ਲਾਈਟਾਂ ਲਾਉਣ ਲਈ 2.48 ਲੱਖ ਅਤੇ ਯਾਦਗਾਰੀ ਗੇਟ ਲਈ 10 ਲੱਖ, ਥਲੇਸ ਨੂੰ ਸੋਲਿਡ ਵੇਸਟ ਮੈਨੇਜਮੈਂਟ ਲਈ 5.54 ਲੱਖ ਅਤੇ ਗ੍ਰਾਮ ਪੰਚਾਇਤ ਬੰਗਾਵਾਲੀ ਨੂੰ ਯਾਦਗਾਰੀ ਗੇਟ ਲਈ 10 ਲੱਖ ਰੁਪਏ ਅਤੇ ਘਾਬਦਾਂ ਨੂੰ ਕਬਰਸਤਾਨ ਲਈ ਇਕ ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ।ਕਲੌਦੀ ਦੇ ਕਲੱਬ ਨੂੰ ਕ੍ਰਿਕਟ ਕਿੱਟ ਵੀ ਦਿੱਤੀ ਗਈ।
ਇਸ ਮੌਕੇ ਗੁਰਪਿਆਰ ਅਕੋਈ ਸਾਹਿਬ, ਮਨਦੀਪ ਰੂਪਾਹੇੜੀ, ਹਰਜੀਤ ਕਲੌਦੀ, ਬੰਟੀ ਥਲੇਸਾ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media