Monday, June 16, 2025
Breaking News

ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸਨਮਾਨ ਸਮਾਰੋਹ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਕਨਵੀਨਰ ਟੂਰਨਾਮੈਂਟ, ਚੇਅਰਮੈਨ ਕਾਨਫਰੰਸ, ਐਜੂਕੇਸ਼ਨਲ ਕਮੇਟੀ ਦੇ ਐਡੀ: ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ ਦੀ ਦੇਖ-ਰੇਖ ਹੇਠ ਵਿਸ਼ਾਲ ਪੱਧਰ ‘ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ.ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਜਿੰਨਾਂ ਦਾ ਨਿੱਘਾ ਸੁਆਗਤ ਸਕੂਲ ਬੈਂਡ ਨਾਲ ਦੀਵਾਨ ਦੇ ਸਰਪ੍ਰਸਤ ਅਤੇ ਸਕੂਲ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਵੱਲੋਂ ਅਤੇ ਸਮੂਹ ਮੈਂਬਰਾਂ ਵੱਲੋਂ ਕੀਤਾ ਗਿਆ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।
ਸਮਾਰੋਹ ਦੌਰਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਸਰਬਜੀਤ ਸਿੰਘ ਛੀਨਾ ਅਤੇ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ 21ਵੇਂ ਸਟੇਟ ਲੈਵਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ ਅਤੇ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸਫਲਤਾ ਲਈ ਵਧਾਈ ਦਿੱਤੀ।ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਗੱਤਕੇ ਦੇ ਜ਼ੌਹਰ ਦਿਖਾਏ ਗਏ।ਉਪਰੰਤ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ 21ਵੇਂ ਸਟੇਟ ਲੈਵਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਸਕੂਲ ਟੀਮਾਂ, ਬੈਸਟ ਖਿਡਾਰੀਆਂ ਨੂੰ ਟਰਾਫੀਆਂ ਦਿੱਤੀਆਂ ਗਈਆਂ ਅਤੇ ਸਮੂਹ ਖੇਡਾਂ ਵਿਚ ਜੀ.ਟੀ ਰੋਡ ਸਕੂਲ, ਅਥਲੈਟਿਕਸ ਵਿੱਚ ਤਰਨਤਾਰਨ ਸਕੂਲ ਅਤੇ ਹਾਈ ਸਕੂਲ ਵਿਚੋਂ ਬਸੰਤ ਐਵਨਿਊ ਸਕੂਲ ਨੂੰ ਓਵਰਆਲ ਟਰਾਫੀ ਦਿੱਤੀ ਗਈ।ਇਸ ਦੇ ਨਾਲ ਹੀ ਟੂਰਨਾਮੈਂਟ ਆਯੋਜਨ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਮੈਂਬਰਾਂ, ਡਾਇਰੈਕਟਰ ਸਪੋਰਟਸ ਸ੍ਰੀਮਤੀ ਅੰਮ੍ਰਿਤਪਾਲ ਕੌਰ ਸਮੇਤ ਡੀ.ਪੀ.ਈ, ਕੋਚ, ਕਨਵੀਨਰ, ਜੱਜ ਦੀ ਭੂਮਿਕਾ ਨਿਭਾਉਣ ਵਾਲੇ ਅਧਿਕਾਰੀ, ਪ੍ਰਿੰਸੀਪਲਾਂ ਅਤੇ ਸਟਾਫ ਨੂੰ ਸਨਮਾਨਿਤ ਕੀਤਾ ਗਿਆ।
ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਨੇ ਇਸ ਸਨਮਾਨ ਸਮਾਰੋਹ ਵਿੱਚ 3-5 ਦਸੰਬਰ 2022 ਨੂੰ ਹੋ ਚੁੱਕੀ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸਫਲਤਾ ਦਾ ਸਿਹਰਾ ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਦੀ ਅਗਵਾਈ, ਮੈਂਬਰਾਂ ਦੀ ਨਿਸ਼ਕਾਮ ਸੇਵਾ, ਡਾਇਰੈਕਟਰ ਓੁਪਰੇਸ਼ਨ ਡਾ. ਏ.ਪੀ.ਐਸ ਚਾਵਲਾ ਅਤੇ ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਦੇ ਮਾਰਗ ਦਰਸ਼ਨ ਹੇਠ ਪ੍ਰਿੰਸੀਪਲਾਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦਾ ਸਨਮਾਨ ਕੀਤਾ।
ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਉਕਤ ਟੂਰਨਾਮੈਂਟ ਅਤੇ ਕਾਨਫਰੰਸ ਦੌਰਾਨ ਉਹਨਾਂ ਸੰਤੋਖ ਸਿੰਘ ਸੇਠੀ, ਹੋਰ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਵੀ ਬਿਹਤਰ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ।ਉਹਨਾਂ ਡਾਇਰੈਕਟਰ ਸਪੋਰਟਸ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਪੇਂਡੂ ਅਤੇ ਸ਼ਹਿਰੀ ਸੀ.ਕੇ.ਡੀ ਸਕੂਲਾਂ ਦੇ ਰਕਬੇ ਅਤੇ ਜਰੂਰਤਾਂ ਦੇ ਮੁਤਾਬਿਕ ਖੇਡਾਂ ਦੇ ਵਿਕਾਸ ਹਿੱਤ ਨਵੀਆਂ ਪਾਲਿਸੀਆਂ ਬਣਾਉਣ ਦੀ ਹਦਾਇਤ ਦਿੱਤੀ ਅਤੇ ਸੀ.ਕੇ.ਡੀ ਅਤੇ ਸਰਕਾਰੀ ਸਕੂਲਾਂ ਵਿੱਚ ਵੀ ਖੇਡਾਂ ਦੇ ਆਧੁਨਿਕੀਕਰਨ ਜਿਵੇਂ ਸਵੀਮਿਗ ਪੂਲ ਵਰਗੀਆਂ ਸਹੂਲਤਾਂ ਦੇਣ ਦੀ ਲੋੜ੍ਹ ‘ਤੇ ਜ਼ੋਰ ਦਿੱਤਾ।
ਅੰਤ ਦੀਵਾਨ ਦੇ ਸਥਾਨਕ ਪ੍ਰਧਾਨ ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਟੂਰਨਾਮੈਂਟ ਅਤੇ ਕਾਨਫਰੰਸ ਆਯੋਜਨ ਵਿਚ ਯੋਗਦਾਨ ਪਾਉਣ ਵਾਲਿਆ ਦਾ ਧੰਨਵਾਦ ਕਰਦਿਆਂ ਸਾਂਝੇ ਤੌਰ ਤੇ ਕਿਹਾ ਕਿ ਹਰ ਵਿਅਕਤੀ ਵਿੱਚ ਵੱਖ-ਵੱਖ ਵਿਲੱਖਣ ਯੋਗਤਾਵਾਂ, ਤਜ਼ਰਬਾ, ਗਿਆਨ ਅਤੇ ਹੁਨਰ ਹੁੰਦਾ ਹੈ, ਜਦੋਂ ਵੱਖ-ਵੱਖ ਗੁਣਾਂ ਦੇ ਧਾਰਨੀ ਵਿਅਕਤੀ ਕਿਸੇ ਸਾਂਝੇ ਪ੍ਰੋਜੈਕਟ ਜਾਂ ਉਦੇਸ਼ ਲਈ ਇੱਕਠਿਆਂ ਕੰਮ ਕਰਦੇ ਹਨ ਤਾਂ ਨਤੀਜੇ ਬਹੁਤ ਵਧੀਆ ਹੁੰਦੇ ਹਨ।
ਇਸ ਮੋਕੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਅਤੇ ਐਜੂਕੇਸ਼ਨਲ ਕਮੇਟੀ ਦੇ ਐਡੀਸ਼ਨਲ ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ, ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਐਸ.ਐਸ ਛੀਨਾ, ਐਡੀ: ਸਕੱਤਰ ਜਸਪਾਲ ਸਿੰਘ ਢਿੱਲੋਂ ਅਤੇ ਹਰਜੀਤ ਸਿੰਘ (ਤਰਨਤਾਰਨ) ਪ੍ਰੋ. ਹਰੀ ਸਿੰਘ, ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ, ਕੁਲਜੀਤ ਸਿੰਘ ਸਾਹਨੀ, ਰਮਣੀਕ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਰਜਿੰਦਰ ਸਿੰਘ ਮਰਵਾਹਾ, ਸਰਜੋਤ ਸਿੰਘ ਸਾਹਨੀ, ਰਬਿੰਦਰਬੀਰ ਸਿੰਘ ਭੱਲਾ, ਮੋਹਨਜੀਤ ਸਿੰਘ ਭੱਲਾ, ਡਾ. ਆਤਮਜੀਤ ਸਿੰਘ ਬਸਰਾ, ਹਰਿੰਦਰਪਾਲ ਸਿੰਘ ਸੇਠੀ, ਇਕਬਾਲ ਸਿੰਘ ਸ਼ੇਰੀ, ਅਮਰਦੀਪ ਸਿੰਘ ਮਰਵਾਹਾ, ਕੁਲਵਿੰਦਰ ਸਿੰਘ ਮਰਵਾਹਾ, ਡਾਇਰੈਕਟਰ ਓਪਰੇਸ਼ਨ ਏ.ਪੀ.ਐਸ ਚਾਵਲਾ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ, ਪ੍ਰਿੰਸੀਪਲਾਂ, ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਮੈਂਬਰ ਸਾਹਿਬਾਨ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …