ਅੰਮ੍ਰਿਤਸਰ/ ਚੰਡੀਗੜ੍ਹ, 12 ਫ਼ਰਵਰੀ (ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਵਲੋਂ ਕਰੋਨਾ ਮਹਾਂਮਾਰੀ ਵਿਚ ਕੀਤੇ ਕਾਰਜ਼ਾਂ ਲਈ ਕਰੋਨਾ
ਯੋਧਿਆਂ ਨੂੰ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ।ਜਿਸ ਵਿਚ ਅੰਮ੍ਰਿਤਸਰ ਤੋਂ ਐਸ.ਆਈ ਦਲਜੀਤ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਸ਼ਾਮਲ ਸਨ।ਦੱਸਣਯੋਗ ਹੈ ਕਿ ਦਲਜੀਤ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਲੋੜਵੰਦਾਂ ਲਈ ਦਵਾਈਆਂ, ਤੇ ਇਲਾਜ਼, ਬੱਚਿਆਂ ਨੂੰ ਕਿਤਾਬਾਂ, ਲਵਾਰਿਸ ਲਾਸ਼ਾਂ ਦੇ ਸਸਕਾਰ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਉਪਰਾਲੇ, ਅੰਗਹੀਣਾਂ ਨੂੰ ਟਰਾਈ ਸਾਈਕਲ ਵੀਲ ਚੇਅਰ ਅਤੇ ਬਣਾਉਟੀ ਅੰਗ ਲਗਵਾਉਣ ਆਦਿ ਲਈ ਕੀਤੇ ਗਏ ਕਾਰਜ਼ਾਂ ਨੂੰ ਦੇਖ ਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media