Saturday, October 24, 2026

ਬਾਬਾ ਦੀਪ ਸਿੰਘ ਦੀਵਾਨ ਹਾਲ ਦੀ ਸ਼ੁੱਭ ਸ਼ੁਰੂਆਤ ‘ਤੇ ਕੀਰਤਨ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਚੇਅਰਮੈਨ ਭਾਈ ਗੁਰਇਕਬਾਲ ਸਿੰਘ, ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਦੇਖ ਰੇਖ ਵਿੱਚ ਬਾਬਾ ਦੀਪ ਸਿੰਘ ਦੀਵਾਨ ਹਾਲ ਦੀ ਸ਼ੁਭ ਸ਼ੁਰੂਆਤ ਮੋਕੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਹਰਿਮੰਦਰ ਸਾਹਿਬ ਦੇ ਅਰਦਾਸੀਏ ਪ੍ਰੇਮ ਸਿੰਘ, ਮਾਤਾ ਵਿਪਨਪ੍ਰੀਤ ਕੌਰ, ਬਾਬਾ ਰਮਨ ਸਿੰਘ, ਬੀਬੀ ਪਰਮਜੀਤ ਕੌਰ, ਸੁਰਿੰਦਰਪਾਲ ਸਿੰਘ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਮਨਿੰਦਰ ਸਿੰਘ ਪੀ.ਏ, ਜਸਪ੍ਰੀਤ ਸਿੰਘ ਚੇਅਰਮੈਨ, ਮਨਪ੍ਰੀਤ ਸਿੰਘ ਅਤੇ ਭਾਈ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਮੈਨੇਜਰ ਪਰਮਜੀਤ ਸਿੰਘ, ਟਹਿਲ ਇੰਦਰ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਚਾਹਤ, ਦਲਬੀਰ ਸਿੰਘ, ਓਂਕਾਰ ਸਿੰਘ, ਸੁਰਿੰਦਰਪਾਲ ਸਿੰਘ, ਸਤਵਿੰਦਰ ਪਾਲ ਸਿੰਘ, ਭੁਪਿੰਦਰ ਸਿੰਘ, ਹਰਿੰਦਰ ਸਿੰਘ, ਗੁਰਦੀਪ ਸਿੰਘ ਲਾਲਾ ਜੀ, ਗੁਰਪਾਲ ਸਿੰਘ ਤੇ ਰਵਿੰਦਰ ਸਿੰਘ ਬੰਟੀ ਆਦਿ ਹਾਜ਼ਰ ਸਨ।

 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …