ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਞ ਰਣਜੀਤ ਐਵੀਨਊ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ’ਚ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਵਲੋਂ ਮਿਹਨਤ ਤੇ ਲਗਨ ਨਾਲ ਉਚ ਸਿੱਖਿਆ ਪ੍ਰਾਪਤ ਕਰਨ ਅਤੇ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਸਬੰਧੀ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਨੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨਾ ਕੀਰਤਨ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।
ਡਾ. ਮਨਦੀਪ ਕੌਰ ਨੇ ਸੰਸਥਾ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਕੀਤੀ ਗਈ।ਵਿੱਦਿਆ ਇਨਸਾਨ ਨੂੰ ਸਿਖ਼ਰਾਂ ’ਤੇ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚ ਉਚ ਰੁਤਬਾ ਤਾਂ ਹੀ ਹਾਸਲ ਹੋ ਸਕਦਾ ਹੈ, ਜੇਕਰ ਪੂਰੀ ਇਮਾਨਦਾਰੀ ਨਾਲ ਵਿੱਦਿਆ ਹਾਸਲ ਕਰਨ।
ਇਸ ਮੌਕੇ ਡਾ. ਮਨਦੀਪ ਕੌਰ ਨੇ ਕੀਰਤਨ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਟ ਕੀਤੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …