ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ‘ਆਨ ਦਾ ਜਾਬ’ ਟ੍ਰੇਨਿੰਗ ਕੋਰਸ ਸਮਾਪਤ ਹੋ ਗਿਆ।ਕਾਲਜ ਦੇ ਉਕਤ ਕੇਂਦਰ ਵੱਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਇਸ ਸਿਖਲਾਈ ਕੋਰਸ ’ਚ ਸਰਕਾਰੀ ਸ.ਸ ਸਕੂਲ ਕਿਆਮਪੁਰ ਅਤੇ ਸਰਕਾਰੀ ਸ.ਸ ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਸਬੰਧੀ ਜਾਣੂ ਕਰਵਾਇਆ ਗਿਆ।
ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰੇਨਿੰਗ ਕੋਰਸ ਦੇ ਪ੍ਰਬੰਧਕ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਖੁੰਬਾਂ ਦੀ ਕਾਸ਼ਤ, ਸ਼ਹਿਦ ਦੀਆਂ ਮੱਖੀਆਂ ਅਤੇ ਬਾਗਬਾਨੀ ਨਾਲ ਸਬੰਧਿਤ ਫ਼ਲਦਾਰ ਬੂਟਿਆਂ ਦੀ ਕਾਂਟ-ਛਾਂਟ, ਬਡਿੰਗ ਅਤੇ ਗ੍ਰਾਫ਼ਟਿੰਗ ਬਾਰੇ ਪ੍ਰੈਕਟੀਕਲ ਸਿੱਖਲਾਈ ਦਿੱਤੀ ਗਈ ਅਤੇ ਸਿਖਿਆਰਥੀਆਂ ਨੂੰ ਕਾਲਜ ’ਚ ਖੁੰਬਾਂ ਦੇ ਫ਼ਾਰਮ ਦਾ ਦੌਰਾ ਕਰਵਾਇਆ ਗਿਆ।
ਇਸ ਦੌਰਾਨ ਸੰਜੀਵ ਕੁਮਾਰ, ਵੋਕੇਸ਼ਨਲ ਮਾਸਟਰ ਹਾਰਟੀਕਲਚਰ, ਸ.ਸ ਸਕੂਲ ਜੱਬੋਵਾਲ, ਮਨਜੀਤ ਸਿੰਘ ਅਤੇ ਜਸਬੀਰ ਸਿੰਘ ਵੋਕੇਸ਼ਨਲ ਮਾਸਟਰ ਹਾਰਟੀਕਲਚਰ, ਸ.ਸ ਸਕੂਲ ਕਿਆਮਪੁਰਾ ਨੇ ਨਰਸਰੀ ‘ਤੇ ਲਿਜਾ ਕੇ ਬੂਟੇ ਤਿਆਰ ਕਰਨ ਦੀ ਵਿਧੀ ਤੋਂ ਜਾਣੂ ਕਰਵਾਇਆ।
ਇਸ ਟ੍ਰੇਨਿੰਗ ਦੇ ਅੰਤ ’ਚ ਡਾ. ਮਹਿਲ ਸਿੰਘ ਨੇ ਭਾਟੀਆ ਨਾਲ ਮਿਲ ਕੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ ਅਤੇ ਸਿਖਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕਿੱਤਾ ਮੁਖੀ ਪ੍ਰੈਕਟੀਕਲ ਟ੍ਰੇਨਿੰਗ ਲੈਣ ਲਈ ਉਤਸ਼ਾਹਿਤ ਕੀਤਾ।ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ (ਮ) ਸ੍ਰੀਮਤੀ ਸ਼ਿਵਾਨੀ ਪਲਿਆਲ ਨੇ ਵਿਦਿਆਰਥੀਆਂ ਨੂੰ ਐਗਮਾਰਕ ਅਤੇ ਮਾਰਕੀਟਿੰਗ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …