Wednesday, July 30, 2025
Breaking News

ਸਰਕਾਰੀ ਸੀਨੀ. ਸੈਕੰ. ਸਕੂਲ ਨਮੋਲ ਵਿਖੇ ਇਕ ਰੋਜ਼ਾ ਐਥਲੈਟਿਕ ਮੀਟ ਕਰਵਾਈ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈੰਕਡਰੀ ਸਕੂਲ ਪਿੰਡ ਨਮੋਲ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਸਰਪ੍ਰਸਤੀ ਅਤੇ ਡੀ.ਪੀ.ਈ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਕ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ। ਇਸ ਅਥਲੈਟਿਕ ਮੀਟ ਦਾ ਆਗਾਜ਼ ਸਕੂਲ ਦੇ ਹਾਊਸਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਅਤੇ ਕੁੱਝ ਵਿਦਿਆਰਥੀਆਂ ਵੱਲੋਂ ਜਿਮਨਾਸਟਿਕ ਸ਼ੋਅ ਨਾਲ ਕੀਤਾ ਗਿਆ।ਇਸ ਸਮੇਂ ਸਮੁੱਚੇ ਵਿਦਿਆਰਥੀਆਂ ਦੇ ਜੂਨੀਅਰ/ ਸੀਨੀਅਰ ਵਰਗ ਦੇ ਵੱਖ-ਵੱਖ ਅਥਲੈਟਿਕ ਈਵੈਂਟ ਕਰਵਾਏ ਗਏ ਅਤੇ ਹਰ ਵਰਗ ਵਿਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਅਥਲੀਟਾਂ ਨੂੰ ਤਗਮੇ ਦੇ ਕੇ ਸਨਮਾਨਤ ਕੀਤਾ ਗਿਆ।ਸਕੂਲ ਦੀ ਮੈਨੇਜਮੈਂਟ ਕਮੇਟੀ, ਪੰਚਾਇਤ ਮੈਂਬਰਾਂ, ਪਿੰਡ ਦੇ ਮੋਹਤਬਰਾਂ ਮਾਪਿਆਂ ਅਤੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵਲੋਂ ਵੱਡੇ ਪੱਧਰ ‘ਤੇ ਸ਼ਿਰਕਤ ਕੀਤੀ ਗਈ।ਮੀਟ ਦੀ ਵਿਲੱਖਣਤਾ ਇਹ ਸੀ ਕਿ ਇਸ ਸਮੇਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਦੇ ਵੀ ਕੁੱਝ ਮੁਕਾਬਲੇ ਕਰਵਾਏ ਗਏ।ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਪਤੀ ਸਮੇਂ ਸਾਂਝੇ ਤੌਰ ‘ਤੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਜੰਬਲ ਮਾਰਚ ਕੀਤਾ ਗਿਆ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …