ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਖੂਈਆਂ ਸਰਵਰ ਦੇ 50
ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਜਿਨ੍ਹਾਂ ਨੂੰ ਨਾਨਕਸਰ ਟੋਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਬੋਹਰ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਅੰਮ੍ਰਿਤਾਪਾਲ ਕੌਰ ਸੰਧੂ ਨੇ ਅੰਮ੍ਰਿਤਧਾਰੀ ਬੱਚਿਆਂ ਦਾ ਅਕੈਡਮੀ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ।ਅਬੋਹਰ ਦੇ ਉੱਘੇ ਸਮਾਜ ਸੇਵਕ ਸਚਿਨ ਸਿੰਘ ਨੇ ਬੱਚਿਆਂ ਨੂੰ ਇਨਾਮ ਭੇਟ ਕੀਤੇ ਅਤੇ ਬੱਚਿਆਂ ਨੂੰ ਗੁਰਬਾਣੀ ਵਿੱਚ ਦਰਸਾਏ ਮਾਰਗ ਉਪਰ ਚੱਲਣ ਅਤੇ ਦੀਨ ਦੁਖੀਆਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਸ਼ਬਦ ਗਾਇਣ ਵੀ ਕੀਤਾ ਗਿਆ ਅਤੇ ਦੇਗ ਵਰਤਾਈ ਗਈ।
ਇਸ ਮੌਕੇ ਰਜਿੰਦਰ ਸਿੰਘ ਭੁੱਲਰ, ਹਰਚਰਨ ਸਿੰਘ ਪੱਪੂ, ਬੀਬੀ ਕੁਲਵੰਤ ਕੌਰ, ਬੀਬੀ ਦਵਿੰਦਰ ਕੌਰ, ਸਚਿਨਜੀਤ ਸਿੰਘ ਸੰਨ੍ਹੀ, ਗ੍ਰੰਥੀ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਵਿਨੈਪ੍ਰਤਾਪ ਸਿੰਘ ਖਾਲਸਾ, ਤਜਿੰਦਰ ਸਿੰਘ ਸੁੱਖਾ ਕਥੂਰੀਆ ਆਦਿ ਪ੍ਰਬੰਧਕ ਹਾਜ਼ਰ ਸਨ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media