ਅੰਮ੍ਰਿਤਸਰ/ ਚੰਡੀਗੜ੍ਹ 14 ਫ਼ਰਵਰੀ (ਸੁਖਬੀਰ ਸਿੰਘ) – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਐਸ.ਜੀ.ਐਸ
ਧਮੀਜਾ ਜਨਰਲ ਸਕੱਤਰ ਤੇਰਾ ਹੀ ਤੇਰਾ ਮੈਡੀਕੋਜ਼ ਸਟੋਰ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਮਾਨਵਤਾ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਵਧਾਈ ਦਿੱਤੀ।ਇਸ ਮੌਕੇ ਡੀ.ਪੀ ਸਿੰਘ ਸਾਬਕਾ ਸੀ.ਈ.ਓ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਸਾਬਕਾ ਡੀ.ਜੀ.ਐਮ ਪੰਜਾਬ ਐਂਡ ਸਿੰਧ ਬੈਂਕ ਨੇ ਤੇਰਾ ਹੀ ਤੇਰਾ ਮੈਡੀਕੋਜ਼ ਪਹੁੰਚੇ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਸਨਮਾਨਿਤ ਕੀਤਾ।ਡੀ.ਪੀ ਸਿੰਘ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਵੀ ਅਜਿਹੀਆਂ ਸੇਵਾਵਾਂ ਸ਼ੁਰੂ ਕਰਨ ਦੀ ਬੇਨਤੀ ਕੀਤੀ, ਜੋ ਮਹੰਤ ਕਰਮਜੀਤ ਸਿੰਘ ਵਲੋਂ ਤੁਰੰਤ ਸਵੀਕਾਰ ਕਰ ਲਈ ਗਈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media