Friday, July 26, 2024

ਮੈਡਮ ਨਰੇਸ਼ ਸ਼ੈਣੀ ਬਣੇ ਜਿਲ੍ਹਾ ਸਪੋਰਟਸ ਕੋਆਰਡੀਨੇਟਰ

ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ) – ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਸੂਬਾ ਕਮੇਟੀ ਦੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ, ਜਦੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਿਲ੍ਹਾ ਕੋਆਰਡੀਨੇਟਰ ਸਪੋਰਟਸ ਦੀਆਂ ਅਸਾਮੀਆਂ ‘ਤੇ ਲੈਕਚਰਾਰ ਸਰੀਰਕ ਸਿੱਖਿਆ ਦੀ ਨਿਯੁੱਕਤੀ ਕਰ ਦਿੱਤੀ ਗਈ।ਵਿਭਾਗ ਦੇ ਇਸ ਫੈਸਲੇ ਨਾਲ ਪੂਰੇ ਲੈਕਚਰਾਰ ਕਾਡਰ ਵਿੱਚ ਖੁਸ਼ੀ ਦਾ ਮਾਹੌਲ ਹੈ।ਲੈਕਚਰਾਰ ਯੂਨੀਅਨ ਦੇ ਬੁਲਾਰੇ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਜਥੇਬੰਦੀ ਇਹਨਾਂ ਅਸਾਮੀਆਂ ਤੇ ਲੈਕਚਰਾਰ ਕਾਡਰ ਦੀ ਨਿਯੁੱਕਤੀ ਲਈ ਸੰਘਰਸ਼ ਕਰ ਰਹੀ ਸੀ।ਸਕੂਲ ਸਿੱਖਿਆ ਵਿਭਾਗ ਵਲੋਂ ਪਿਛਲੇ ਦਿਨੀਂ ਸੂਬੇ ਦੇ ਸਰੀਰਕ ਸਿੱਖਿਆ ਲੈਕਚਰਾਰਾਂ ਦੀ ਮੈਰਿਟ ਸੂਚੀ ਜਾਰੀ ਕਰਕੇ ਜਿਲ੍ਹਾ ਕੋਆਰਡੀਨੇਟਰ ਦੀਆਂ ਅਸਾਮੀਆਂ ‘ਤੇ ਨਿਯੁੱਕਤੀਆਂ ਕੀਤੀਆਂ ਸਨ।
ਇਸ ਕੜੀ ਵਿੱਚ ਸੰਗਰੂਰ ਜਿਲ੍ਹੇ ਦੀ ਸਪੋਰਟਸ ਕੋਆਰਡੀਨੇਟਰ ਦੀ ਅਸਾਮੀ ‘ਤੇ ਬਹੁਤ ਹੀ ਮਿਲਣਸਾਰ, ਗਤੀਸ਼ੀਲ ਤੇ ਤਜਰਬੇਕਾਰ ਸਰੀਰਕ ਸਿੱਖਿਆ ਲੈਕਚਰਾਰ ਮੈਡਮ ਨਰੇਸ਼ ਸੈਣੀ ਨੂੰ ਨਿਯੁੱਕਤ ਕੀਤਾ ਹੈ।ਉਹਨਾਂ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ ਸਿੰਘ ਤੇ ਲੈਕਚਰਾਰ ਯੂਨੀਅਨ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲ ਲਿਆ।
ਇਸ ਮੌਕੇ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਾਲੀਆ, ਸਿਸ਼ਨ ਕੁਮਾਰ ਜਿਲ੍ਹਾ ਜਨਰਲ ਸਕੱਤਰ, ਜਰਨੈਲ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਵਿੱਕੀ, ਜਵਾਹਰ ਲਾਲ, ਬਲਵਿੰਦਰ ਸਿੰਘ ਬੀਰ ਕਲਾਂ, ਭੁਪਿੰਦਰ ਸਿੰਘ, ਨਵਦੀਪ ਕਾਂਸਲ, ਰਕੇਸ਼ ਕੁਮਾਰ ਬਹਾਦਰਪੁਰ, ਰਣਬੀਰ ਸਿੰਘ ਕਮਾਲਪੁਰ, ਇੰਦਰਪਾਲ ਸਿੰਘ ਸੂਲਰ, ਅਨੀਸ਼ ਕੁਮਾਰ, ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਮਹਿਲਾ ਵੀ ਹਾਜ਼ਰ ਸਨ।ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਾਲੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …