Wednesday, March 4, 2026

ਯੂਨੀਵਰਸਿਟੀ ਬਿਜ਼ਨਸ ਸਕੂਲ ਤੇ ਯੂਨੀਵਰਸਿਟੀ ਸਕੂਲ ਫਾਈਨੈਂਸ਼ੀਅਲ ਸਟੱਡੀਜ਼ ਨੇ ਜਿੱਤੀਆਂ ਅੰਤਰ-ਵਿਭਾਗੀ ਟੇਬਲ ਟੈਨਿਸ ਚੈਂਪੀਅਨਸ਼ਿਪਾਂ

ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਟੇਬਲ ਟੈਨਿਸ (ਲੜਕੀਆਂ ਤੇ ਲੜਕੇ) ਚੈਂਪੀਅਨਸ਼ਿਪ ਯੂਨੀਵਰਸਿਟੀ ਬਿਜ਼ਨਲ ਸਕੂਲ ਦੀ ਲੜਕਿਆਂ ਦੀ ਟੀਮ ਅਤੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਦੀਆਂ ਲੜਕੀਆਂ ਦੀ ਟੀਮ ਨੇ ਜਿੱਤ ਲਈਆਂ।ਲੜਕਿਆਂ ਦੇ ਵਰਗ ਵਿਚ ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ, ਮਿਆਸ ਜੀਐਨਡੀਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਅਤੇ ਇਲੈਕਟ੍ਰੌਨਿਕਸ ਵਿਭਾਗ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਯੂਨੀਵਰਸਿਟੀ ਬਿਜ਼ਨਲ ਸਕੂਲ ਨੇ ਦੂਜਾ, ਕੈਮਿਸਟਰੀ ਵਿਭਾਗ ਨੇ ਤੀਜਾ ਅਤੇ ਅਪਰਲ ਐਂਡ ਟੈਕਸਟਾਈਲ ਟੈਕਨਲੋਜੀ ਨੇ ਚੌਥਾ ਸਥਾਨ ਹਾਸਲ ਕੀਤਾ।
ਜੇਤੂ ਟੀਮਾਂ ਨੂੰ ਟਰਾਫ਼ੀਆਂ ਤਕਸੀਮ ਕਰਦਿਆਂ ਡੀਨ ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ ਐਨ.ਸੀ.ਸੀ  ਅਫਸਰ ਡਾ. ਅਨਿਲ ਕੁਮਾਰ ਨੇ ਜੇਤੂਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਮਾਨਸਿਕ ਅਤੇ ਸਰੀਰਿਕ ਸਿਹਤ ਠੀਕ ਰੱਖਣ ਲਈ ਖੇਡਾਂ ਦਾ ਬਹੁਤ ਮਹੱਤਵ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਵਿਦਿਆਰਥੀਆਂ ਦੀ ਬਹੁਮੁਖੀ ਸਖਸ਼ੀਅਤ ਨਿਖਾਰਨ ਲਈ ਹਮੇਸ਼ਾ ਕਾਰਜਸ਼ੀਲ ਹੈ।
ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਐਂਡ ਨੋਡਲ ਅਫਸਰ-ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਆਫ ਇੰਡੀਆ ਨੇ ਦੱਸਿਆ ਇਹ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਬੇਦੀ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਅੰਤਰ-ਵਿਭਾਗੀ ਟੇਬਲ ਟੈਨਿਸ (ਲੜਕੀਆਂ ਤੇ ਲੜਕੇ) ਮੁਕਾਬਲਿਆਂ ਵਿਚ ਵੱਖ-ਵੱਖ ਵਿਭਾਗਾਂ ਦੀਆਂ 28 (ਲੜਕੇ) ਅਤੇ 18 (ਲੜਕੀਆਂ) ਟੀਮਾਂ ਨੇ ਭਾਗ ਲਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …