ਭੀਖੀ, 14 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸਲਾਨਾ ਕਲਾ ਪ੍ਰਦਰਸ਼ਨੀ ਲਗਾਈ ਗਈ।ਇਸ
ਕਲਾ ਪ੍ਰਦਰਸ਼ਨੀ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਕਲਾ ਪ੍ਰਦਰਸ਼ਨੀ ਵਿੱਚ ਬੱਚਿਆਂ ਨੇ ਫੋਟੋ ਫਰੇਮ, ਗਲਾਸ ਪੇਂਟਿੰਗ, ਟੀ-ਸ਼ਰਟ ਪੇਂਟਿੰਗ, ਮਿਕਸ ਮੀਡੀਆ ਪੇਂਟਿੰਗ ਆਦਿ ਕਲਾ ਕ੍ਰਿਤੀਆਂ ਖੁੱਦ ਤਿਆਰ ਕੀਤੀਆਂ।ਸਕੂਲ ਦੇ ਡਰਾਇੰਗ ਅਧਿਆਪਕ ਗਗਨਦੀਪ ਸਿੰਘ ਨੇ ਆਪਣੇ ਹੱਥਾਂ ਨਾਲ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਦਾ ਚਿੱਤਰ ਬਣਾਇਆ, ਜੋ ਕਿ ਪ੍ਰਦਰਸ਼ਨੀ ਵਿੱਚ ਆਕਰਸ਼ਨ ਦਾ ਮੁੱਖ ਕੇਂਦਰ ਰਿਹਾ।ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਦੇਖ ਕੇ ਭਰਪੂਰ ਸ਼ਲਾਘਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media