ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਅਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਵਲੋਂ ਜਲੰਧਰ ਵਿਖੇ
ਅਜੀਤ ਭਵਨ ਦੇ ਨਜ਼ਦੀਕ 6ੇਵੇਂ ਪੇਅ ਕਮਿਸ਼ਨ ਅਤੇ ਹੋਰ ਹੱਕੀ ਮੰਗਾਂ ਲਾਗੂ ਕਰਵਾਉਣ ਲਈ 16 ਫਰਵਰੀ ਵੀਰਵਾਰ ਨੂੰ 11.00 ਵਜੇ ਰਾਜ ਪੱਧਰੀ ਵਿਸ਼ਾਲ ਧਰਨਾ ਲਾਇਆ ਜਾਵੇਗਾ।ਜਿਲ੍ਹਾ ਪ੍ਰਧਾਨ ਪ੍ਰਦੀਪ ਸਰੀਨ ਨੇ ਦੱਸਿਆ ਕਿ ਇਸ ਧਰਨੇ ਵਿੱਚ ਪੰਜਾਬ ਭਰ `ਚੋਂ ਅਧਿਆਪਕ ਸ਼ਾਮਲ ਹੋਣਗੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਰ-ਵਾਰ ਲਾਏ ਲਾਰਿਆਂ ਤੋਂ ਤੰਗ ਆਏ ਕਰਮਚਾਰੀਆਂ ਨੂੰ ਹੁਣ ਸੰਘਰਸ਼ ਦਾ ਰਸਤਾ ਅਪਣਾਉਣ ਲਈ ਸਿਖਿਆ ਮਹਿਕਮਾ ਮਜ਼ਬੂਰ ਕਰ ਰਿਹਾ ਹੈ।ਪ੍ਰਧਾਨ ਸਰੀਨ ਨੇ ਅਧਿਆਪਕ ਸਾਥੀਆਂ ਨੂੰ ਇਸ ਧਰਨੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media