ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਨੇ ਆ ਰਹੇ ਜੀ-20 ਸੰਮੇਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਲ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਜੋ
ਐਲਾਨ ਕੀਤਾ ਹੈ, ਉਸ ਵਿੱਚ ਭਾਗ ਲੈਣ ਲਈ 16 ਫਰਵਰੀ ਤੱਕ ਦਾ ਵਾਧਾ ਕੀਤਾ ਗਿਆ ਹੈ।ਮੁਕਾਬਲੇ ਦੇ ਨੋਡਲ ਅਧਿਕਾਰੀ ਅਸੀਸ ਇੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂ ਪ੍ਰੋਫੈਸ਼ਨਲ ਕਲਾਕਾਰ ਨੂੰ ਇਕ ਲੱਖ ਰੁਪਏ, ਦੂਸਰੇ ਸਥਾਨ ਉਤੇ ਆਉਣ ਵਾਲੇ ਨੂੰ 50 ਹਜ਼ਾਰ ਰੁਪਏ (ਤਿੰਨ ਇਨਾਮ) ਅਤੇ ਤੀਸਰੇ ਸਥਾਨ ਉਤੇ ਆਉਣ ਵਾਲੇ 5 ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ।ਇਸੇ ਤਰਾਂ ਵਿਦਿਆਰਥੀਆਂ ਦੀ ਸ੍ਰੇਣੀ ਵਿਚ ਜੇਤੂ ਵਿਦਿਆਰਥੀ ਨੂੰ 10 ਹਜ਼ਾਰ ਰੁਪਏ, ਦੂਸਰੇ ਸਥਾਨ ਵਾਲੇ ਤਿੰਨ ਜੇਤੂ ਵਿਦਿਆਰਥੀਆਂ ਨੂੰ 7 ਹਜ਼ਾਰ ਰੁਪਏ ਹਰੇਕ ਤੇ ਤੀਸਰੇ ਸਥਾਨ ਉਤੇ ਆਉਣ ਵਾਲੇ ਤਿੰਨ ਜੇਤੂਆਂ ਨੂੰ 5-5 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ।ਉਨਾਂ ਕਿਹਾ ਕਿ ਮੁਕਾਬਲੇ ਵਿਚ ਭਾਗ ਲੈਣ ਵਾਲੇ ਹੁਣ 16 ਫਰਵਰੀ ਤੱਕ ਗੂਗਲ ਫਾਰਮ ਉਤੇ ਆਪਣੇ ਨਾਮ ਦਰਜ਼ ਕਰਵਾ ਸਕਦੇ ਹਨ।ਕੋਈ ਵਿਦਿਆਰਥੀ, ਸੰਸਥਾ ਟੀਮ ਵਜੋਂ ਜਾਂ ਨਿੱਜੀ ਤੌਰ ਉਤੇ ਇਸ ਮੁਕਾਬਲੇ ਵਿਚ ਭਾਗ ਲੈ ਸਕਦੇ ਹਨ।ਹਰੇਕ ਭਾਗ ਲੈਣ ਵਾਲੇ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸੋਮਵਾਰ ਤੋਂ ਬੁੱਧਵਾਰ ਤੱਕ ਸਵੇਰੇ 9.00 ਤੋਂ 5.00 ਵਜੇ ਤੱਕ ਫੋਨ ਨੰਬਰ 0183-2560398, 2560498 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।