ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।ਗਿਆਨੀ ਬਲਜੀਤ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ।ਗਿਆਨੀ ਬਲਜੀਤ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਇਕਬਾਲ ਸਿੰਘ, ਬਲਦੇਵ ਸਿੰਘ ਖੈਰਾਬਾਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media