ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਥਾ ਸਿਰਲੱਥ ਖ਼ਾਲਸਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਸਤਿਕਾਰ ਕਮੇਟੀ ਵਲੋਂ ਗੋਲਡਨ ਗੇਟ ਜੀ.ਟੀ ਰੋਡ ਤੋਂ ਤੋਂ ਹਾਲ ਗੇਟ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮੋਟਰ ਸਾਈਕਲਾਂ ਅਤੇ ਗੱਡੀਆਂ `ਤੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ।ਤਸਵੀਰ ਵਿੱਚ ਮਾਰਚ ਦੀ ਅਗਵਾਈ ਕਰਦਿਆਂ ਜਥਾ ਸਿਰਲੱਥ ਖ਼ਾਲਸਾ ਦੇ ਪ੍ਰਧਾਨ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ ਛੇ ਜੂਨ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੁਖੀ ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਧਰਮ ਸਿੰਘ ਖਾਲਸਾ ਟਰੱਸਟ ਦੀ ਸੰਚਾਲਕ ਬੀਬੀ ਸੰਦੀਪ ਕੌਰ, ਸਤਿਕਾਰ ਕਮੇਟੀ ਦੇ ਭਾਈ ਮਨਜੀਤ ਸਿੰਘ ਝਬਾਲ, ਭਾਈ ਸੁਖਦੇਵ ਸਿੰਘ ਹਰੀਆਂ, ਸਿੱਖ ਆਗੂ ਭਾਈ ਅੰਗਦ ਸਿੰਘ ਕਸ਼ਮੀਰ, ਗੁ. ਅਟਾਰੀ ਸਾਹਿਬ ਦੀ 21 ਮੈਂਬਰੀ ਕਮੇਟੀ ਦੇ ਚਰਨਜੀਤ ਸਿੰਘ ਰਾਣਾ ਨੇ ਸਾਂਝੇ ਰੂਪ `ਚ ਕਿਹਾ ਕਿ ਚੰਡੀਗੜ੍ਹ `ਚ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਮਜ਼ਬੂਤ ਕਰਨ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਏਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …