ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਤੋਂ ਪੰਜਵੀਂ
ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੇ 50 ਮੀਟਰ, 100 ਮੀਟਰ, 200 ਮੀਟਰ, 400 ਮੀਟਰ ਦੌੜ, ਰੱਸਾ ਕੱਸੀ, ਸ਼ਾਟ ਪੁਟ, ਲੌਂਗ ਜੰਪ ਹਾਈ ਜੰਪ, ਲੈਮਨ ਰੇਸ, ਨੋਟਬੁੱਕ ਦੌੜ, ਬਲੂਨ ਬਲਾਸਟ, ਈਟ ਐਂਡ ਰਨ, ਥ੍ਰੀ ਲੈਗ ਰੇਸ ਅਤੇ ਸੈਕ ਰੇਸ ਆਦਿ ਵਿੱਚ ਹਿੱਸਾ ਲਿਆ।ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਪ੍ਰਵੀਨ ਕੌਰ ਵਲੋਂ ਸਨਮਾਨਿਤ ਕੀਤਾ ਗਿਆ।ਉਨਾਂ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਦੀ ਮਹੱਤਤਾ ਦੱਸਦੇ ਹੋਏ ਹਰ ਤਰ੍ਹਾਂ ਦੀਆਂ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media