Saturday, April 26, 2025
Breaking News

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਰੋਸ ਰੈਲੀ, ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) -`ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ` ਜਿਲ੍ਹਾ ਅੰਮ੍ਰਿਤਸਰ ਵਲੋਂ ਸੁਬਾਈ ਫੈਸਲੇ ਮੁਤਾਬਿਕ ਸਾਂਝੇ ਫਰੰਟ ਦੇ ਜਿਲ੍ਹਾ ਕਨਵੀਨਰਾਂ ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵੱਸਥੀ, ਅਜੇ ਸਨੋਤਰਾ, ਮਦਨ ਗੋਪਾਲ, ਸੁਖਦੇਵ ਸਿੰਘ ਪੰਨੂ, ਕੁਲਦੀਪ ਸਿੰਘ, ਕੰਵਲਜੀਤ ਸਿੰਘ, ਬੋਬਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਡੀ.ਸੀ ਦਫਤਰ ਅੰਮ੍ਰਿਤਸਰ ਦੇ ਸਾਹਮਣੇ ਰੋਸ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।ਬੁਲਾਰਿਆਂ ਨੇ ਇਸ ਸਮੇਂ ਕਿਹਾ ਕਿ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਵਿਚੋਂ ਵੱਡੀ ਪੱਧਰ ‘ਤੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਣਗੇ।
ਸੁਬਾਈ ਕਨਵੀਨਰ ਜਰਮਨਜੀਤ ਛੱਜਲਵੱਡੀ, ਮੱਖਣ ਸਿੰਘ, ਨਰਿੰਦਰ ਸਿੰਘ, ਪਰਮਜੀਤ ਮਾਨ, ਸੁੱਚਾ ਸਿੰਘ ਟਰਪਈ, ਰਛਪਾਲ ਸਿੰਘ ਜੋਧਾਨਗਰੀ, ਮੰਗਲ ਟਾਂਡਾ, ਹਰਦੇਵ ਭਕਨਾ, ਬਲਜਿੰਦਰ ਸਿੰਘ ਵਡਾਲੀ, ਰਣਬੀਰ ਉੱਪਲ, ਸਖਦੇਵ ਰਾਜ ਕਾਲੀਆ, ਹਰਪ੍ਰੀਤ ਸੋਹੀਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਕੱਟੇ ਗਏ 37 ਪ੍ਰਕਾਰ ਦੇ ਭੱਤੇ ਬਹਾਲ ਕੀਤੇ ਜਾਣਗੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ `ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ ਅਤੇ ਏ.ਸੀ.ਪੀ ਸਕੀਮ ਬਹਾਲ ਕੀਤੀ ਜਾਵੇਗੀ।ਪ੍ਰੰਤੂ ਅਜੇ ਤੱਕ ਇਹ ਸਾਰੇ ਮਾਮਲੇ ਜਿਉਂ ਦੇ ਤਿਉਂ ਖੜ੍ਹੇ ਹਨ, ਜਿਸ ਕਾਰਨ ਪੰਜਾਬ ਸਰਕਾਰ ਦੇ ਖਿਲਾਫ ਰੋਸ ਅਤੇ ਗੁੱਸਾ ਹੈ।
ਉਹਨਾ ਨੇ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ ਦੀ ਬਜ਼ਾਏ 119% ਡੀ.ਏ ਨੂੰ ਅਧਾਰ ਮੰਨ ਕੇ ਪੈਨਸ਼ਨ ਦੁਹਰਾਈ ਕਰਨ ਦੇ ਫੈਸਲੇ ਨੂੰ ਜਨਰਲਾਈਜ਼ ਕਰਕੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ `ਤੇ ਤੁਰੰਤ ਲਾਗੂ ਕਰਨਾ ਬਣਦਾ ਹੈ ਜਦਕਿ ਸਾਂਝੇ ਫਰੰਟ ਵਲੋਂ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ 01-01-2016 ਨੂੰ 125% ਡੀ.ਏ ਨੂੰ ਅਧਾਰ ਬਣਾ ਕੇ ਗੁਣਾਂਕ ਤੈਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …