Tuesday, May 14, 2024

ਮੁੱਖ ਮੰਤਰੀ ਠੇਕਾ ਕਾਮਿਆਂ ਨਾਲ ਮੀਟਿੰਗ ਨਹੀਂ ਕਰਦੇ ਤਾਂ 24 ਨੂੰ ਉਤਰਾਂਗੇ ਸੜਕਾਂ ‘ਤੇ – ਡਵੀਜ਼ਨ ਪ੍ਰਧਾਨ

ਪਾਵਰਕਾਮ ਸੀ.ਐਚ.ਬੀ ਤੇ ਡਬਲਿਊ ਠੇਕਾ ਕਾਮੇ ਸਮਰਾਲਾ ਡਵੀਜ਼ਨ ਵਲੋਂ ਮੀਟਿੰਗ

ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਸਮਰਾਲਾ ਦੀ ਅਹਿਮ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਖ-ਵੱਖ ਸਬ-ਡਵੀਜ਼ਨ ਮੁਲਾਜਮਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।7 ਫਰਵਰੀ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਕੀਤਾ ਗਿਆ ਸੀ।ਧਰਨੇ ਪ੍ਰਦਰਸ਼ਨ ਦੌਰਾਨ ਪ੍ਰਸ਼ਾਸ਼ਨ ਵਲੋਂ 23 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਫਿਕਸ ਕਰਵਾਈ ਗਈ।ਪਿਛਲੇ ਸੰਘਰਸ਼ਾਂ ਦੌਰਾਨ ਵੀ ਪ੍ਰਸ਼ਾਸ਼ਨਕ ਅਧਿਕਾਰੀਆਂ ਵੱਲੋਂ ਲਿਖਤੀ ਮੀਟਿੰਗਾਂ ਦਿੱਤੀਆਂ ਗਈਆਂ ਪਰ ਮੁੱਖ ਮੰਤਰੀ ਵਲੋਂ ਮੀਟਿੰਗਾਂ ਨਹੀਂ ਕੀਤੀਆਂ ਗਈਆਂ।ਜਿਸ ਦੇ ਕਾਰਨ ਠੇਕਾ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਡਵੀਜਨ ਪ੍ਰਧਾਨ ਜਸਵੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਵੀਂ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਪੋਸਟਾਂ ‘ਤੇ ਕੰਮ ਕਰਦੇ ਆਊਟ-ਸੋਰਸਿੰਗ ਸੀ.ਐਚ.ਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ।ਉਨਾਂ ਕਿਹ ਾਕਿ ਬਿਜਲੀ ਦਾ ਕਰੰਟ ਲੱਗਣ ਕਾਰਨ ਅਪੰਗ ਹੋਏ ਤੇ ਮੌਤ ਦੇ ਮੂੰਹ ਪਏ ਕਾਮਿਆਂ ਨੂੰ ਮੁਆਵਜ਼ਾ, ਨੌਕਰੀ ਪੈਨਸ਼ਨ ਤੇ ਵਧੀਆ ਇਲਾਜ਼ ਦਾ ਪ੍ਰਬੰਧ ਕੀਤਾ ਜਾਵੇ, ਪੁਰਾਣਾ ਬਕਾਇਆ ਏਰੀਅਰ ਜਾਰੀ ਕਰਨ, ਛਾਂਟੀ ਕੀਤੇ ਗਏ ਕਾਮਿਆਂ ਨੂੰ ਬਹਾਲ ਕਰਨ ਅਤੇ ਮੰਗ ਪੱਤਰ ’ਚ ਦਰਜ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ।ਜਥੇਬੰਦੀ ਆਗੂਆਂ ਨੇ ਦੱਸਿਆ ਕਿ ਅਗਰ ਮੁੱਖ ਮੰਤਰੀ ਪੰਜਾਬ 23 ਫਰਵਰੀ ਨੂੰ ਦਿੱਤੀ ਗਈ ਮੀਟਿੰਗ ਨਹੀਂ ਕਰਦੇ ਤਾਂ ਉਹ 24 ਫਰਵਰੀ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋਣਗੇ ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …