Thursday, September 17, 2026

ਮਜ਼ਦੂਰ ਆਗੂ ਕਸ਼ਮੀਰ ਸਿੰਘ ਘੁੁਗਸ਼ੋਰ ਨੂੰ ਗ੍ਰਿਫਤਾਰ ਕਰਨ ਦੀ ਡੀ.ਟੀ.ਐਫ ਵਲੋਂ ਨਿਖੇਧੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਲਤੀਫਪੁਰਾ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਕਸ਼ਮੀਰ ਘੁੁਗਸ਼ੋਰ ਨੂੰ ਜਲੰਧਰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇੰਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕੇ ਲਤੀਫਪੁਰਾ ਮੋਰਚੇ ਵਿੱਚ ਕਸ਼ਮੀਰ ਸਿੰਘ ਘੁੱਗਸ਼ੋਰ ਅਹਿਮ ਭੂਮਿਕਾ ਨਿਭਾਅ ਰਹੇ ਹਨ।ਉਨਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਲਤੀਫਪੁਰੇ ਦੇ ਲੋਕਾਂ ਨੂੰ ਬੇਘਰ ਕੀਤਾ ਅਤੇ ਹੁਣ ਬੇਘਰਾਂ ਦੇ ਮੋਰਚੇ ਨੂੰ ਆਗੂ ਰਹਿਤ ਕਰਨ ਦੀ ਸਾਜਿਸ਼ ਤਹਿਤ ਮਜ਼ਦੂਰ ਆਗੂ ਕਸ਼ਮੀਰ ਘੁੱਗਸ਼ੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਡੀ.ਟੀ.ਐਫ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ ਆਦਿ ਨੇ ਐਲਾਨ ਕੀਤਾ ਹੈ ਕਿ ਇਸ ਮਾਮਲੇ ਵਿੱਚ ਉਲੀਕੇ ਜਾਣ ਵਾਲੇ ਹਰੇਕ ਸੰਘਰਸ਼ ਦੀ ਡੀ.ਟੀ.ਐਫ ਵਲੋਂ ਡਟਵੀਂ ਹਮਾਇਤ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …