Friday, June 21, 2024

ਕੀਰਤਨ ਮੁਕਾਬਲਿਆਂ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦਿੱਲੀ ਵਲੋਂ ਕਰਵਾਏ ਗਏ ਆਨਲਾਈਨ ਕੀਰਤਨ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਜੂਨੀਅਰ ਪੱਧਰ ਦੀ ਟੀਮ ਨੇ ਪਹਿਲਾ, ਸੀਨੀਅਰ ਪੱਧਰ ਦੀ ਟੀਮ ਨੇ ਤੀਸਰਾ ਅਤੇ ਸੀਨੀਅਰ ਸੈਕੰਡਰੀ ਪੱਧਰ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ ਦੇ ਨਾਲ ਹੀ ‘ਕੌਰ ਇੰਸਟੀਚਿਊਟ ਕੈਨੇਡਾ’ ਵਲੋਂ ਕਰਵਾਏ ਗਏ ਆਨਲਾਈਨ ਕੀਰਤਨ ਮੁਕਾਬਲੇ ਵਿੱਚ ਵੀ ਸਕੂਲ ਦੀ ਪੰਜਵੀ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਪਹਿਲਾ ਅਤੇ ਗੁਰੂ ਨਾਨਕ ਗੁਰਪੁਰਬ ਕਮੇਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ਕੀਰਤਨ ਮੁਕਾਬਲੇ ਵਿੱਚ ਜੂਨੀਅਰ ਪੱਧਰ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ।ਇੰਨ੍ਹਾਂ ਸਾਰੇ ਮੁਕਾਬਲਿਆਂ ਦੇ ਵਿਜੇਤਾ ਵਿਦਿਆਰਥੀਆਂ ਨੂੰ ਸਕੂਲ ਦੇ ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਭਾਈ ਵੀਰ ਸਿੰਘ ਅਕੈਡਮੀ ਜਲੰਧਰ ਤੋਂ ਉਜਾਗਰ ਸਿੰਘ, ਡਾ: ਪਰਮਜੀਤ ਸਿੰਘ ਅਤੇ ਰਵਿੰਦਰ ਸਿੰਘ ਮਹਿਤਾ ਵਲੋਂ ਵਧਾਈ ਅਤੇ ਭਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਦੇ ਨਾਲ ਹੀ ਬੱਚਿਆਂ ਨੂੰ ਸਿਖਲਾਈ ਦੇਣ ਵਾਲੇ ਅਧਿਆਪਕਾਂ ਸ਼੍ਰੀਮਤੀ ਪ੍ਰਭਜੋਤ ਕੌ੍ਰਰ, ਸ਼੍ਰੀਮਤੀ ਜਸਜੀਤ ਕੌਰ, ਸਿਮਰਪ੍ਰੀਤ ਕੌਰ ਅਤੇ ਰਣਜੀਤ ਸਿੰਘ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …