Saturday, July 27, 2024

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਐਮ.ਪੀ.ਐਲ 10ਵੀਂ ਨੈਸ਼ਨਲ ਅਮੇਚਿਓਰ ਚੈਸ ਚੈਂਪੀਅਨਸ਼ਿਪ ਦਾ ਉਦਘਾਟਨ

ਕਿਹਾ, ਮਿਹਨਤ ਤੇ ਲਗਨ ਨਾਲ ਜੁੱਟੇ ਰਹਿਣ ਵਾਲੇ ਹੀ ਬੁਲੰਦੀਆਂ ਨੂੰ ਛੂੰਹਦੇ ਹਨ

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸੰਗਰੂਰ ਵਿਖੇ ਐਮ.ਪੀ.ਐਲ 10ਵੀਂ ਨੈਸ਼ਨਲ ਅਮੇਚਿਓਰ ਚੈਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ।ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੂੰ ਸ਼਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਖੇਡ ਹੁਨਰ ਵਿੱਚ ਨਿਖਾਰ ਲਿਆਉਣ ਲਈ ਨਿਰੰਤਰ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਜੁਟੇ ਰਹਿਣ ਵਾਲੇ ਹੀ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਦੇ ਸਮਰੱਥ ਬਣਦੇ ਹਨ।ਉਨ੍ਹਾਂ ਚੈਸ ਖੇਡ ਮੁਕਾਬਲਿਆਂ ਦਾ ਆਯੋਜਨ ਕਰਨ ਲਈ ਜਿਲ੍ਹਾ ਸੰਗਰੂਰ ਚੈਸ ਐਸੋਸੀਏਸ਼ਨ ਦੀ ਸ਼਼ਲਾਘਾ ਕੀਤੀ।ਅਰੋੜਾ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਸ਼ਤਰੰਜ ਖੇਡ ਦਾ ਨੈਸ਼ਨਲ ਅਮੇਚਿਓਰ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਦੇਸ਼ ਦੇ 24 ਰਾਜਾਂ ਦੇ 385 ਖਿਡਾਰੀ ਹਿੱਸਾ ਲੈ ਰਹੇ ਹਨ।ਉਨ੍ਹਾਂ ਕਿਹਾ ਕਿ 22 ਫਰਵਰੀ ਤੱਕ ਚੱਲਣ ਵਾਲੀ ਇਸ ਚੈਸ ਚੈਂਪੀਅਨਸ਼ਿਪ ਦੇ ਜੇਤੂ ਵਿਸ਼ਵ ਅਮੇਚਿਓਰ ਚੈਸ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਮਾਂ ਰਸ਼ਨ ਕਰਕੇ ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਕੀਤਾ।
ਇਸ ਮੌਕੇ ਮਨੀਸ਼ ਥਾਪਰ ਪ੍ਰਧਾਨ ਪੰਜਾਬ ਸਟੇਟ ਚੈਸ ਐਸੋਸੀਏਸ਼ਨ, ਰਾਕੇਸ਼ ਗੁਪਤਾ ਸਕੱਤਰ ਪੰਜਾਬ ਸਟੇਟ ਚੈਸ ਐਸੋਸੀਏਸ਼ਨ, ਪੰਕਜ ਸ਼ਰਮਾ ਖਜਾਨਚੀ, ਦਿਨੇਸ਼ ਗੋਇਲ ਸੰਯੁਕਤ ਸਕੱਤਰ, ਰਾਜਪ੍ਰੀਤ ਗੋਇਲ ਸਕੱਤਰ ਜਿਲ੍ਹਾ ਸੰਗਰੂਰ ਚੈਸ ਐਸੋਸੀਏਸ਼ਨ, ਜਤਿੰਦਰ ਜੈਨ, ਭਾਨੂ ਪ੍ਰਤਾਪ ਵੀ ਹਾਜ਼਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …