Saturday, June 22, 2024

ਦੁਕਾਨਾਂ ਦੇ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਪਹਿਲ ਦਿਵਾਉਣ ਲਈ ਐਸ.ਡੀ.ਐਮ ਵਲੋਂ ਵਪਾਰ ਮੰਡਲ ਨੁਮਾਇੰਦਿਆਂ ਨਾਲ ਮੀਟਿੰਗ

ਆਵਾਜਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼

ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ, ਨਾਵਾਂ ਅਤੇ ਹੋਰਨਾਂ ਥਾਵਾਂ ’ਤੇ ਸੂਚਨਾ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਲਿਖਣ ਲਈ ਜਾਰੀ ਕੀਤੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ’ਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਉਪ ਮੰਡਲ ਮੈਜਿਸਟਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵਲੋਂ ਸਥਾਨਕ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ. ਜਿਸ ਵਿੱਚ ਪੰਜਾਬੀ ਭਾਸ਼ਾ ਨੂੰ ਬਣਦੀ ਅਹਿਮੀਅਤ ਦੇਣ ਲਈ ਅਪੀਲ ਕੀਤੀ ਗਈ।
ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਵਪਾਰਕ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਸਭ ਤੋਂ ਪਹਿਲਾਂ ਅਹਿਮੀਅਤ ਦਿੱਤੀ ਜਾਵੇ।ਉਨਾਂ ਕਿਹਾ ਕਿ ਬੋਰਡਾਂ ’ਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ’ਚ ਦੁਕਾਨਾਂ ਦਾ ਨਾਮ ਲਿਖਿਆ ਜਾਵੇ ਅਤੇ ਇਸ ਤੋਂ ਬਾਅਦ ਕੋਈ ਵੀ ਭਾਸ਼ਾ ਬੋਰਡ ’ਤੇ ਵਰਤੀ ਜਾ ਸਕਦੀ ਹੈ।
ਮੀਟਿੰਗ ਦੌਰਾਨ ਐਸ.ਡੀ.ਐਮ ਨੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਕਾਰਜ਼ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਸ਼ਹਿਰ ’ਚ ਆਵਾਜਾਈ ਸੁਚਾਰੂ ਬਣਾਉਣ ਲਈ ਢੁੱਕਵੀਂ ਜਗ੍ਹਾ ਦੀ ਚੋਣ ਕੀਤੀ ਜਾਵੇ, ਜਿਥੇ ਵਾਹਨਾਂ ਦੀ ਸੁਚੱਜੀ ਪਾਰਕਿੰਗ ਕੀਤੀ ਜਾ ਸਕੇ।ਉਨ੍ਹਾਂ ਦੁਕਾਨਦਾਰਾਂ ਤੇ ਬਾਜ਼ਾਰਾਂ ’ਚ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਬਣੇ ਪਖਾਨਿਆਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਲੋੜ ਅਨੁਸਾਰ ਅਜਿਹੀਆਂ ਹੋਰ ਸੁਵਿਧਾਵਾਂ ਦੀ ਉਸਾਰੀ ਲਈ ਢੁੱਕਵੀਆਂ ਥਾਵਾਂ ਦੀ ਪਛਾਣ ਕਰਨ ਦੀ ਵੀ ਹਦਾਇਤ ਕੀਤੀ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਬਾਲ ਕ੍ਰਿਸ਼ਨ ਤੋਂ ਇਲਾਵਾ ਜਸਵਿੰਦਰ ਸਿੰਘ ਪ੍ਰਿੰਸ, ਡੀ.ਕੇ ਤਨੇਜਾ, ਮਨਪ੍ਰੀਤ ਸੇਠੀ ਅਤੇ ਮੋਹਨ ਵੋਹਰਾ ਸਮੇਤ ਵਪਾਰ ਮੰਡਲਾਂ ਦੇ ਹੋਰ ਨੁਮਾਇੰਦੇ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …