Friday, March 28, 2025

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਮਹਾ ਸ਼ਿਵਰਾਤਰੀ ਦਾ ਤਿਓਹਾਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਅੰਮ੍ਰਿਤਸਰ ਵਿਖੇ ਵੀ ਮਹਾ ਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਅਤੇ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਤੜਕੇ ਸਵੇਰੇ ਤੋਂ ਖੂਬਸੂਰਤ ਢੰਗ ਨਾਲ ਸਜਾਏ ਗਏ ਮੰਦਰਾਂ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਸ਼ਿਵ ਜੀ ਮਹਾਰਾਜ ਦੀ ਪੂਜਾ ਅਰਚਨਾ ਕੀਤੀ।ਸ਼ਿਵਰਾਤਰੀ ਦੇ ਪ੍ਰੋਗਰਾਮ ਦੇਰ ਰਾਤ ਤੱਕ ਚੱਲੇ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਨੇ ਸ਼ਿਵ ਜੀ ਮਹਾਰਜ ਦਾ ਗੁਣਗਾਨ ਕੀਤਾ ਅਤੇ ਬੰਮ ਬੰਮ ਭੋਲੇ ਦੇ ਜੈਕਾਰੇ ਗੁੰਜ਼ਾਏ।ਮੰਦਰ ਕਮੇਟੀਆਂ ਅਤੇ ਹੋਰ ਸੁਸਾਇਟੀਆਂ ਵਲੋਂ ਸ਼ਰਧਾਲੂਆਂ ਲਈ ਪੂੜੀ ਛੋਲੇ ਅਤੇ ਹੋਰ ਕਈ ਤਰਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ।ਸਥਾਨਕ ਸੁਲਤਾਨਵਿਡ ਰੋਡ ਸਥਿਤ ਸ਼ਿਵ ਮੰਦਰ ਸੁੱਕਾ ਤਾਲਾਬ ਵਿਖੇ ਵੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।ਤਸਵੀਰ ਵਿੱਚ ਮੰਦਰ ਵਿਖੇ ਪੂਜਾ ਅਰਚਨਾ ਕਰਦੇ ਹੋਏ ਸ਼ਰਧਾਲੂ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …